ਰਾੜਾ ਸਾਹਿਬ (ਨਰਪਿੰਦਰ ਸਿੰਘ): ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਿੰਮਸਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਪ੍ਰਕਾਸ਼ ਦਿਹਾੜੇ ਤੇ ਨਗਰ ਨਿਵਾਸੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਦੁਆਰਾ ਮਹਾਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਭਾਈ ਅਮਰੀਕ ਸਿੰਘ ਵੱਲੋਂ ਕੀਤੀ ਗਈ। ਇਸ ਦੀ ਅਗਵਾਈ ਪੰਜ ਪਿਆਰਿਆ ਵਲੋਂ ਕੀਤੀ ਗਈ। ਇਸ ਮੌਕੇ ਕਵੀਸ਼ਰ ਪ੍ਰੀਤ ਸੰਦਲ ਮਕਸੂਦੜਾ ਦੇ ਜਥੇ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਫੌਜ਼ੀ ਬੈਡ ਦੀਆਂ ਦੀ ਵਜਦੀਆਂ ਧੁੰਨਾ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ। ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਮਿੱਠੇ ਅਤੇ ਨਮਕੀਨ ਪਦਾਰਥ ਵਰਤਾਏ ਗਏ ਤੇ ਚਾਹ ਦੇ ਲੰਗਰ ਲਾਏ ਗਏ। ਇਸ ਸਮੇਂ ਪੰਜ ਪਿਆਰਿਆਂ ਅਤੇ ਸ਼ਾਮਿਲ ਹੋਏ ਪਤਵੰਤਿਆਂ ਦਾ ਸਨਮਾਨ ਗਿਆ | ਅੱਜ 6 ਜਨਵਰੀ ਨੂੰ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ। ਇਸ ਉਪਰੰਤ ਵੀ ਢਾਡੀ ਦਰਬਾਰ ਸਜਾਇਆ ਜਾਵੇਗਾ। ਇਸ ਮੌਕੇ ਜਥੇ: ਰਘਬੀਰ ਸਿੰਘ ਸਹਾਰਨ ਮਾਜਰਾ ਸ਼੍ਰੋਮਣੀ ਕਮੇਟੀ ਮੈਂਬਰ, ਗੁਰਦੁਆਰਾ ਮੈਨੇਜ਼ਰ ਗੁਰਜੀਤ ਸਿੰਘ ਰਾਜੇਵਾਲ, ਅਕਾਲੀ ਦਲ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸਰਪੰਚ ਗੁਰਿੰਦਰ ਸਿੰਘ, ਹਰਿੰਦਰਪਾਲ ਸਿੰਘ ਹਨੀ ਸਾਬਕਾ ਸਰਪੰਚ, ਮੁੱਖ ਗ੍ਰੰਥੀ ਭਾਈ ਅਮਰੀਕ ਸਿੰਘ, ਨਿਰਮਲ ਸਿੰਘ ਜੇ ਈ ਆਦਿ ਸੇਵਾਦਾਰ ਹਾਜ਼ਰ ਸਨ।