ਚੱਬੇਵਾਲ ਵਿਖੇ ਲਗਾਏ ਗਏ  ਨਸ਼ਾ ਛੁਡਾਊ ਕੈਂਪ ਵਿੱਚੋਂ 188 ਨੌਜਵਾਨਾਂ ਨੇ ਦਵਾਈ ਲੈ ਕੇ ਨਸ਼ਾ ਛੱਡਣ ਦਾ ਕੀਤਾ ਪ੍ਰਣ    ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਲਗਾਉਣੇ ਚਾਹੀਦੇ ਹਨ : ਬਲਜਿੰਦਰ ਸਿੰਘ ਖਾਲਸਾ 

Share and Enjoy !

Shares

ਹੁਸ਼ਿਆਰਪੁਰ ( ਤਰਸੇਮ ਦੀਵਾਨਾ ) :ਅੱਜ ਦੀ ਨੌਜਵਾਨ ਪੀੜੀ ਨਸ਼ੇ ਦੀ ਦਲਦਲ ਵਿੱਚ ਧੱਸਦੀ ਜਾ ਰਹੀ ਹੈ। ਨਸ਼ਿਆਂ ਦੀ ਦਲਦਲ ਵਿੱਚ ਧੱਸ ਰਹੀ ਨੌਜਵਾਨੀ ਨੂੰ ਕੱਢਣ ਵਾਸਤੇ  ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਅਤੇ ਦਲ ਖਾਲਸਾ ਦੀ ਟੀਮ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਦੇ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਨੌਜਵਾਨਾਂ ਨੂੰ ਜਾਗਰੂਕ ਕਰਨ ਵਾਸਤੇ ਨਸ਼ਾ ਛੁਡਾਊ ਕੈਂਪ ਲਗਾ ਰਹੀ ਹੈ ! ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮ ਡੀ ਅਤੇ ਦਲ ਖਾਲਸਾ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਅੱਜ ਚੱਬੇਵਾਲ ਵਿਖੇ ਲਗਾਏ ਗਏ ਫਰੀ ਮੈਡੀਕਲ ਕੈਂਪ ਵਿੱਚ 188 ਨੌਜਵਾਨ ਨਸ਼ਾ ਛੱਡਣ ਦੀ ਮਨਸਾ ਨਾਲ ਨਸ਼ਾ ਛੱਡਣ ਦੀ ਦਵਾਈ ਲੈ ਕੇ ਗਏ ! ਉਹਨਾਂ ਕਿਹਾ ਕਿ ਦਿਨ ਪ੍ਰਤੀ ਦਿਨ ਵਧ ਰਹੇ ਨਸ਼ਿਆ ਦੇ ਰੁਝਾਨ ਨੇ ਨੌਜਵਾਨਾਂ  ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਸਾਡੇ ਉਹਨਾਂ ਕਿਹਾ ਕੀ ਦੇਸ਼ ਦਾ ਭਵਿੱਖ ਅੱਜ ਦੀ ਨੌਜਵਾਨ ਪੀੜੀ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਜਵਾਨੀ ਨੂੰ ਖਤਮ ਕਰ ਰਹੀ ਹੈ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸਾਨੂੰ ਅੱਗੇ ਹੋ ਕੇ ਪਿੰਡਾਂ ਤੇ ਸਹਿਰਾ ਵਿੱਚ ਨਸ਼ਾ ਛੁਡਵਾਉਣ ਸਬੰਧੀ ਸੈਮੀਨਾਰ ਕਰਵਾਉਣੇ ਚਾਹੀਦੇ ਹਨ ਉਹਨਾਂ ਕਿਹਾ ਕਿ ਸਾਨੂੰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਚੋਂ ਬਾਹਰ ਕੱਢਣ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ ਉਹਨਾਂ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਲਈ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੀ ਟੀਮ ਅਤੇ ਦਲ ਖਾਲਸਾ ਹਰ ਪੱਖੋਂ  ਉਸ ਵਿਅਕਤੀ ਦੀ ਮਦਦ ਕਰਨ ਲਈ ਤਿਆਰ ਹੈ ਉਹਨਾਂ ਕਿਹਾ ਕਿ ਚਿੱਟੇ ਦਿਨ ਚਿੱਟੇ ਦੇ ਨਸ਼ੇ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਤੇ ਨਸ਼ਾ ਸਮਗਲਿੰਗ ਦੀ ਕਾਰਵਾਈ ਇਥੋਂ ਤੱਕ ਵੱਧ ਚੁੱਕੀ ਹੈ ਕਿ ਘਰਾਂ ਤੱਕ ਚਿੱਟੇ ਦੇ ਨਸ਼ੇ ਦੀ ਸਪਲਾਈ ਪਹੁੰਚ ਰਹੀ ਹੈ ਉਹਨਾਂ ਕਿਹਾ ਕਿ ਹੁਣ ਤਾਂ ਨਸ਼ੇ ਦੇ ਮੱਕੜ ਜਾਲ ਵਿੱਚ ਲੜਕਿਆਂ ਦੇ ਨਾਲ ਨਾਲ ਲੜਕੀਆਂ ਵੀ ਫੱਸਦੀਆਂ ਨਜ਼ਰ ਆ ਰਹੀਆਂ ਹਨ  ਉਹਨਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਚਿੱਟੇ ਦੇ ਨਸ਼ੇ ਕਾਰਨ ਚਿੱਟੇ ਦਿਨ ਕਈ ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇੱਥੋਂ ਤੱਕ ਕਿ ਨਸ਼ੇ ਦੀ ਓਵਰਡੋਜ ਨਾਲ ਕਈ ਵਾਰ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੇ ਲੜਕੀਆਂ ਬੇਹੋਸ਼ ਹੋ ਕੇ ਸਥਾਨਕ ਸੜਕਾਂ ਤੇ ਡਿੱਗੇ ਹੋਏ ਦੇਖੇ ਜਾਂਦੇ ਹਨ।  ਉਹਨਾਂ ਕਿਹਾ ਕਿ ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰਾਂ ਕਦੋਂ ਚਿੱਟੇ ਦੇ ਨਸ਼ੇ ਤੇ ਲਗਾਮ ਲਗਾਉਂਦੀਆਂ ਹਨ ਤਾਂ ਜੋ ਨਸ਼ਿਆਂ ਵਿੱਚ ਬਰਬਾਦ ਹੋ ਰਹੀ ਪੰਜਾਬ ਦੀ ਜਵਾਨੀ ਅਤੇ ਬਚਪਨ ਨੂੰ ਬਚਾਇਆ ਜਾ ਸਕੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਪਾਬਲਾ, ਪਰਦੀਪ ਕੁਮਾਰ, ਮੁਕੇਸ਼ ਰਾਣਾ, ਕਰਨਵੀਰ ਸਿੰਘ, ਲਾਲੀ ਪਾਬਲਾ ਇਟਲੀ, ਡਾਕਟਰ ਰਜਨੀਸ਼, ਰੋਨੀ ਪਾਬਲਾ ਆਦ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published. Required fields are marked *