ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ 12 ਨੂੰ

Share and Enjoy !

Shares
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਹੋਰ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਸਮਾਗਮਾਂ ਵਿੱਚ ਹੋਣਗੀਆਂ ਸ਼ਾਮਲ 
ਸੰਗਰੂਰ(ਜਗਸੀਰ ਲੌਂਗੋਵਾਲ) 

ਭਗਤੀ ਲਹਿਰ ਦੇ ਮੋਢੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 754ਵਾਂ ਪ੍ਰਕਾਸ਼ ਪੁਰਬ 10, 11 ਅਤੇ 12 ਨਵੰਬਰ ਨੂੰ ਸੂਬਾ ਪੱਧਰੀ ਗੁਰਮਤਿ ਸਮਾਗਮ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਆਲ ਇੰਡੀਆ ਕਸ਼ੱਤਰੀਆਂ (ਟਾਂਕ) ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤਪਿਆਣਾ ਸਾਹਿਬ, ਗੁਰਦੁਆਰਾ ਚਰਨ ਕਮਲ ਸਾਹਿਬ, ਗੁਰਦੁਆਰਾ ਖੂੰਡੀ ਸਾਹਿਬ, ਗੁਰਦੁਆਰਾ ਖੂਹ ਸਾਹਿਬ, ਗੁਰਦੁਆਰਾ ਨਾਮੇਆਣਾ ਸਾਹਿਬ ਤੋਂ ਇਲਾਵਾ ਹੋਰ ਵੱਖ-ਵੱਖ ਕਮੇਟੀਆਂ ਵਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸਮਾਗਮਾਂ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ। ਇਸ ਮੌਕੇ ਆਗੂਆਂ ਨੇ ਦੱਸਿਆ ਕਿ 10 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਉਪਰੰਤ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ ਅਤੇ 11 ਨਵੰਬਰ ਨੂੰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਪੈਣਗੇ। ਇਸ ਦੇ ਨਾਲ ਹੀ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ। ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਨੇ ਦੱਸਿਆ ਕਿ 12 ਨਵੰਬਰ ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਪੰਥ ਦੇ ਪ੍ਰਸਿੱਧ ਕੀਰਤਨੀਏ, ਕਥਾਵਾਚਕ, ਢਾਡੀ ਆਦਿ ਪਹੁੰਚ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ। ਇਹਨਾਂ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ ਸੂਬੇ ਦੀਆਂ ਵੱਖ ਵੱਖ ਇਕਾਈਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੰਗਤਾਂ ਸ਼ਾਮਿਲ ਹੋਣਗੀਆਂ। ਇਸ ਦੇ ਨਾਲ ਹੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ, ਸਿੰਘ ਸਾਹਿਬ ਜਥੇਦਾਰ ਬਾਬਾ ਬਲਵੀਰ ਸਿੰਘ ਅਕਾਲੀ ਮੁਖੀ ਬੁੱਢਾ ਦਲ 96 ਕਰੋੜੀ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ, ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸੰਤ ਸੇਵਕ ਜਥਾ ਬਿਹਿੰਗਮ ਸੰਪਰਦਾਇ ਮਸਤੂਆਣਾ ਦੇ ਪ੍ਰਧਾਨ ਸੰਤ ਟੇਕ ਸਿੰਘ ਧਨੌਲਾ, ਜਥੇਦਾਰ ਬਾਬਾ ਮਹਿਤਾਬ ਸਿੰਘ ਭਮੋੋਈ ਵਾਲੇ, ਸੰਤ ਬਾਬਾ ਕਾਕਾ ਸਿੰਘ ਦਮਦਮਾ ਸਾਹਿਬ, ਐਗਜੈਕਟਿਵ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਐਗਜੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਤੋਂ ਇਲਾਵਾ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਵੱਡੀ ਪੱਧਰ ‘ਤੇ ਕਰਵਾਉਣ ਦਾ ਮੁੱਖ ਮਕਸਦ ਕੇਵਲ ਭਗਤ ਨਾਮਦੇਵ ਜੀ ਦੇ ਉਪਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ ਅਤੇ ਇਨ੍ਹਾਂ ਅਸਥਾਨਾਂ ਪ੍ਰਤੀ ਸੰਗਤ ਨੂੰ ਜਾਗਰੂਕ ਕਰਨਾ ਹੈ। ਇਸ ਮੌਕੇ ਆਲ ਇੰਡੀਆ ਕਸ਼ੱਤਰੀਆ (ਟਾਂਕ) ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ, ਪ੍ਰਧਾਨ ਕਸ਼ਮੀਰ ਸਿੰਘ, ਗੁਰਦੀਪ ਸਿੰਘ ਨਿਹਾਲ ਸਿੰਘ ਵਾਲਾ, ਮੇਜਰ ਸਿੰਘ ਸਿੱਧੂ ਜਨਰਲ ਸਕੱਤਰ, ਮਲਕੀਤ ਸਿੰਘ ਸਾਗੂ ਵਿੱਤ ਸਕੱਤਰ, ਜਸਵਿੰਦਰ ਸਿੰਘ ਖਿੱਲਰੀਆਂ, ਕੇਵਲ ਸਿੰਘ ਵੀਨਸ, ਮਨਜੀਤ ਸਿੰਘ ਦੇਦ ਦੁਆਬਾ ਪ੍ਰਧਾਨ, ਸੌਰਵ ਸਾਗੂ ਸ਼ਾਹਕੋਟ, ਜਸਪਾਲ ਸਿੰਘ ਬੇਦੀ ਮੀਤ ਪ੍ਰਧਾਨ, ਪਲਵਿੰਦਰ ਸਿੰਘ, ਤਰਸੇਮ ਸਿੰਘ ਚੂਹੜਚੱਕ, ਅਮਰਜੀਤ ਸਿੰਘ ਪੁਰਬਾ, ਕਸ਼ਮੀਰ ਸਿੰਘ, ਅਮਰਜੀਤ ਸਿੰਘ ਨੰਗਲ, ਮਾਸਟਰ ਸੁਰਿੰਦਰ ਸਿੰਘ ਬੇਦੀ, ਨਰਿੰਦਰ ਸਿੰਘ ਬੇਦੀ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਬੇਦੀ, ਮੁਖਵਿੰਦਰ ਸਿੰਘ, ਮੰਗਲ ਸਿੰਘ ਠੇਕੇਦਾਰ, ਗੁਰਨਾਮ ਸਿੰਘ ਨੰਬਰਦਾਰ, ਹਰਜੀਤ ਸਿੰਘ ਪੰਡੋਰੀ, ਭਜਨ ਸਿੰਘ ਪੰਡੋਰੀ, ਵਿਕਰਮਜੀਤ ਸਿੰਘ ਜੱਸਲ, ਜਸਪਾਲ ਸਿੰਘ ਬੇਦੀ, ਕਰਮ ਸਿੰਘ ਨਮੋਲ, ਜੋਗਾ ਸਿੰਘ ਬੇਦੀ, ਗੁਰਮੁੱਖ ਸਿੰਘ ਨੰਗਲ, ਸ਼ਰਨਜੀਤ ਸਿੰਘ, ਮੰਗਲ ਸਿੰਘ ਠੇਕੇਦਾਰ, ਅਮਰਜੀਤ ਸਿੰਘ ਪੁਰਬਾ, ਗੁਰਨਾਮ ਸਿੰਘ ਪੰਡੋਰੀ, ਸੁਖਵਿੰਦਰ ਸਿੰਘ ਮੱਲੋਵਾਲੀ, ਚਰਨਜੀਤ ਸਿੰਘ, ਸਤਨਾਮ ਸਿੰਘ ਮੱਲੋਵਾਲੀ, ਸੁਖਦੇਵ ਸਿੰਘ ਰਤਨ, ਦੇਸਰਾਜ ਸਿੰਘ ਰਖਰਾਓ, ਰਜਿੰਦਰ ਸਿੰਘ ਤੱਗੜ, ਹਾਕਮ ਸਿੰਘ ਤਾਜੋਕੇ, ਗੁਰਤੇਜ ਸਿੰਘ ਗਰੇਵਾਲ, ਚਰਨਜੀਤ ਸਿੰਘ ਬਡਰੁੱਖਾਂ ਆਦਿ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published. Required fields are marked *