ਫਿਲੌਰ (ਰਵੀ ਕੁਮਾਰ) : ਨਜ਼ਦੀਕੀ ਪਿੰਡ ਲਸਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਤੀਬਾੜੀ ਅਤੇ ਭਲਾਈ ਵਿਭਾਗ ਫਿਲੌਰ ਵੱਲੋਂ ਪਰਾਲੀ ਦੀ ਰਹਿੰਦ ਖੂਹੰਦ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਪ ਦੌਰਾਨ ਵਿਸ਼ੇਸ ਤੌਰ ‘ਤੇ ਐੱਸ.ਡੀ.ਐੱਮ ਫਿਲੌਰ ਸ. ਅਮਨਪਾਲ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਡਾਕਟਰ ਤਰਸੇਮ ਸਿੰਘ , ਡਾਕਟਰ ਕੁਲਵਿੰਦਰ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਇੰਜੀਨੀਅਰ ਵਿੰਗ ਰੁਪਿੰਦਰ ਸਿੰਘ ਵੱਲੋਂ ਕੈਂਪ ‘ਚ ਹਾਜ਼ਰ ਸੈਂਕੜੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂਹੰਦ ਦੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਮੌਕੇ ਉਨ੍ਹਾਂ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਇਸ ਮੌਕੇ ਸਕੂਲੀ ਬੱਚਿਆਂ ਦੇ ਵਾਤਾਵਰਨ ਦੀ ਸੰਭਾਲ ਸਬੰਧੀ ਪੇਂਟਿੰਗ, ਲਿਖਾਈ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਚੋਂ ਅੱਵਲ ਆਏ ਬੱਚੇ ਸਨਮਾਨਿਤ ਕੀਤੇ ਗਏ। ਇਸ ਮੌਕੇ ਪਿੰਡ ਲਸਾੜਾ ਦੇ ਸਰਪੰਚ ਦਵਿੰਦਰ ਸਿੰਘ ਵੱਲੋਂ ਆਏ ਹੋਏ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਐੱਸ.ਡੀ.ਐੱਮ ਅਤੇ ਵੱਡੀ ਗਿਣਤੀ ‘ਚ ਹਾਜ਼ਰ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ ।