ਹੁਸ਼ਿਆਰਪੁਰ ( ਤਰਸੇਮ ਦੀਵਾਨਾ ) : ਜੇ.ਐਸ.ਐੱਸ.ਆਸ਼ਾ ਕਿਰਨ ਸਪੈੈਸ਼ਲ ਸਕੂਲ ਜਹਾਨਖੇਲਾ ਵਿੱਚ ਸਮਾਜਸੇਵੀ ਤੇ ਕਾਰੋਬਾਰੀ ਪਰਮਜੀਤ ਸਿੰਘ ਸੱਚਦੇਵਾ ਵੱਲੋਂ ਸਪੈਸ਼ਲ ਬੱਚਿਆਂ ਦੇ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਇਸ ਮੌਕੇ ਪਵਿੱਤਰ ਸਿੰਘ ਕੁਲਾਰ ਨਸਰਾਲਾ ਵੀ ਵਿਸ਼ੇਸ਼ ਤੌਰ ’ਤੇ ਹਾਜਰ ਰਹੇ। ਇਸ ਮੌਕੇ ਪਰਮਜੀਤ ਸੱਚਦੇਵਾ ਵੱਲੋਂ ਸਕੂਲ ਦੇ ਸਟਾਫ ਮੈਂਬਰਾਂ ਨੂੰ ਵੀ ਗਿਫਟ ਦਿੱਤੇ ਗਏ ਤੇ ਦੀਵਾਲੀ ਦਾ ਬੋਨਸ ਆਸ਼ਾਦੀਪ ਵੈੱਲਫੇਅਰ ਕਮੇਟੀ ਵੱਲੋਂ ਦਿੱਤਾ ਗਿਆ। ਇਸ ਮੌਕੇ ਡਿਪਲੋਮਾ ਕਰਨ ਵਾਲੇ ਵਿਦਿਆਰਥੀ ਤੇ ਸਟਾਫ ਵੀ ਮੌਜੂਦ ਰਿਹਾ। ਇਸ ਸਮੇਂ ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ ਤੇ ਪਿ੍ਰੰਸੀਪਲ ਸ਼ੈਲੀ ਸ਼ਰਮਾ ਵੱਲੋਂ ਜਿੱਥੇ ਸਟਾਫ ਨੂੰ ਵਧਾਈ ਦਿੱਤੀ ਗਈ ਉੱਥੇ ਹੀ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਵੀ ਕਰਵਾਇਆ। ਇਸ ਮੌਕੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੀ.ਏ.ਤਰਨਜੀਤ ਸਿੰਘ ਨੇ ਮਿਸ. ਗੁਰਪ੍ਰੀਤ ਸੰਧੂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸਕੂਲ ਨੂੰ 5100 ਰੁਪਏ ਦਾ ਦਾਨ ਦਿੱਤਾ। ਇਸ ਮੌਕੇ ਸਕੱਤਰ ਹਰਬੰਸ ਸਿੰਘ, ਕਰਨਲ ਗੁਰਮੀਤ ਸਿੰਘ, ਮਧੂਮੀਤ ਕੌਰ, ਮਲਕੀਤ ਸਿੰਘ ਮਹੇੜੂ, ਵਿਨੋਦ ਭੂਸ਼ਣ ਅਗਰਵਾਲ, ਲੋਕੇਸ਼ ਖੰਨਾ, ਹਰਮੇਸ਼ ਤਲਵਾੜ, ਐਡਵੋਕੇਟ ਹਰੀਸ਼ ਚੰਦਰ ਐਰੀ ਵੀ ਹਾਜਰ ਸਨ।