ਹੁਸ਼ਿਆਰਪੁਰ(ਤਰਸੇਮ ਦੀਵਾਨਾ ): ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਬਰਨਾਲਾ ਵਿਖ਼ੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਐਂਡ ਐਜੁਕੇਸ਼ਨ ਟਰੱਸਟ ਦੀ ਅਹਿਮ ਮੀਟਿੰਗ ਪ੍ਰਧਾਨ ਸਰਦਾਰ ਹਰਬੰਸ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹਰਦੇਵ ਸਿੰਘ ਕੌਂਸਲ ਪ੍ਰਧਾਨ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਤੇ ਚੇਅਰਮੈਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਐਜੂਕੇਸ਼ਨ ਟਰੱਸਟ ਅਤੇ ਪ੍ਰਦੀਪ ਸਿੰਘ ਪਲਾਹਾ ਵਾਇਸ ਚੇਅਰਮੈਨ ਨੇ ਵਿਸ਼ੇਸ਼ ਤੌਰ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਧਾਨ ਹਰਬੰਸ ਸਿੰਘ ਟਾਂਡਾ ਵੱਲੋਂ ਇਤਿਹਾਸਕ ਕਿਲ੍ਹੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਨ ਹਰਦੇਵ ਸਿੰਘ ਕੌਂਸਲ ਅਤੇ ਵਾਈਸ ਚੇਅਰਮੈਨ ਪ੍ਰਦੀਪ ਸਿੰਘ ਪਲਾਹਾ ਨੇ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ 23 ਨਵੰਬਰ 2024 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਿਹਰ 3 ਵਜੇ ਤੱਕ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਹਿਲਾ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਾਹਿਬ ਇਤਿਹਾਸਕ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਵਿਖੇ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਕੀਰਤਨ ਦਰਬਾਰ ਦੀਆਂ ਤਿਆਰੀਆਂ ਅਰੰਭ ਕਰਨ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਅਰਦਾਸ ਕਰਕੇ ਪਹਿਲਾ ਸੱਦਾ ਪੱਤਰ ਗੁਰੂ ਸਾਹਿਬ ਜੀ ਨੂੰ ਭੇਂਟ ਕੀਤਾ ਗਿਆ ਉਪਰੰਤ ਕਾਰਡ ਵੰਡਣੇ ਸ਼ੁਰੂ ਕੀਤੇ ਗਏ ਅਤੇ ਮੈਂਬਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ | ਹਰਦੇਵ ਸਿੰਘ ਕੌਂਸਲ ਨੇ ਕਿਲ੍ਹਾ ਗੁਰਦੁਆਰਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਿਚ ਪਹਿਲੀ ਵਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਹੋ ਰਹੇ ਪਹਿਲੇ ਮਹਾਨ ਕੀਰਤਨ ਦਰਬਾਰ ਵਿੱਚ ਸਮੂੰਹ ਸੰਗਤਾਂ ਨੂੰ ਸਮੇਤ ਪਰਿਵਾਰ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ | ਇਸ ਮੌਕੇ ਸਿੰਘ ਪੁਰ ਜੱਟਾਂ ਦੇ ਨਵੀਂ ਚੁਣੀ ਗ੍ਰਾਮ ਪੰਚਾਇਤ ਦੇ ਸਰਪੰਚ ਸਰਪੰਚ ਡਾਕਟਰ ਸੁਰਿੰਦਰ ਕੁਮਾਰ ਤੇ ਪੰਚਾਇਤ ਮੈਂਬਰ ਭੁਪਿੰਦਰਪਾਲ ਸਿੰਘ, ਜੈਰਾਮ,ਰਾਜ ਰਾਣੀ, ਸੁਖਵਿੰਦਰ ਕੌਰ,ਪਰਮਜੀਤ ਸਿੰਘ ਅਤੇ ਸਿੰਘਪੁਰ ਰਾਮਗੜ੍ਹੀਆਂ ਦੀ ਨਵੀਂ ਚੁਣੀ ਗ੍ਰਾਮ ਪੰਚਾਇਤ ਦੇ ਸਰਪੰਚ ਯਸ਼ਪਾਲ ਸਿੰਘ ਅਤੇ ਪੰਚਾਇਤ ਮੈਂਬਰ ਰਾਮ ਪ੍ਰਕਾਸ਼,ਲਖਵਿੰਦਰ ਕੌਰ, ਅਰਵਿੰਦਰ ਕੌਰ,ਚਰਨਜੀਵ ਸ਼ਰਮਾ, ਹਰਜਿੰਦਰ ਲਾਲ ਨੂੰ ਟਰੱਸਟ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਬਿੰਦਰ ਸਿੰਘ ਪਲਾਹਾ ਪ੍ਰੈੱਸ ਸਕੱਤਰ ਇੰਡੀਆ,ਲਖਬੀਰ ਸਿੰਘ,ਬਲਵੀਰ ਸਿੰਘ,ਧਰਮਪਾਲ ਸਲਗੋਤਰਾ ਦਸੂਹਾ, ਗੁਰਮੁਖ ਸਿੰਘ,ਡਾਕਟਰ ਚੈਨ ਸਿੰਘ ਦਸੂਆ, ਇੰਦਰਜੀਤ ਸਿੰਘ ਸਿੰਘਪੁਰ, ਦਵਿੰਦਰ ਸਿੰਘ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।