ਕਿਹਾ, ਡੀਏਪੀ ਖਾਦ ਦੀ ਕਾਲਾ ਬਾਜਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
ਬਠਿੰਡਾ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਪੈਸਟੀਸਾਈਡ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਫ਼ਾਲਤੂ ਸਟੋਰੇਜ ਨਾ ਕੀਤੀ ਜਾਵੇ, ਅਜਿਹਾ ਕਰਨ ‘ਤੇ ਉਹਨਾਂ ਖਿਲਾਫ ਸਖਤ ਕਾਰਵਾਈ ਆਰੰਭੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਗਠਿਤ ਕੀਤੀਆਂ ਟੀਮਾਂ ਵਲੋਂ ਲਗਾਤਾਰ ਪੈਸਟੀਸਾਈਡ ਦੀਆਂ ਦੁਕਾਨਾਂ ਤੇ ਖਾਦਾਂ ਦੇ ਸਟੋਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਾਈ ਖਾਦ ਨਾਲ ਟੈਗਿੰਗ, ਵੱਧ ਰੇਟ, ਨੈਨੋ ਖਾਦ, ਸਲਫਰ, ਮਾਈਕੋਰੇਜਾ ਜਾਂ ਕੁਝ ਹੋਰ ਧੱਕੇ ਨਾਲ ਮਿਲ ਰਿਹਾ ਹੈ ਤਾਂ 1100 ਨੰਬਰ ‘ਤੇ ਕਾਲ ਕਰੋ ਜਾਂ ਫਿਰ 98555-01076 ‘ਤੇ ਵ੍ਹਟਸਐਪ ਕਰੋ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਜਗਸੀਰ ਸਿੰਘ ਨੇ ਕਿਹਾ ਕਿ ਡੀ.ਏ.ਪੀ ਕਿਸਾਨ ਹੋਰ ਖਾਦਾਂ ਦੀ ਵੀ ਵਰਤੋਂ ਕਰ ਸਕਦਾ ਹੈ।