ਰਾੜਾ ਸਾਹਿਬ (ਨਰਪਿੰਦਰ ਸਿੰਘ) : ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਵਿਖੇ ਹਰ ਮਹੀਨੇ ਦੀ ਤਰ੍ਹਾਂ ਦਸਮੀਂ ਦਾ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਧਰਮਪਾਲ ਸਿੰਘ ਨੇ ਕੀਰਤਨ ਵਿਖਿਆਨ ਦੁਆਰਾ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ਉੱਪਰ ਚਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਰੁਝੇਵਿਆਂ ਭਰੀ ਜ਼ਿੰਦਗੀ ਵਿਚੋਂ ਕੁਝ ਸਮਾਂ ਕੱਢ ਕੇ ਨਿਤਨੇਮ ਜ਼ਰੂਰ ਕਰਨਾ ਚਾਹੀਦਾ ਹੈ। ਤਾਂ ਜੋ ਜੀਵਨ ਨੂੰ ਸਫ਼ਲਾ ਬਣਾਇਆ ਜਾ ਸਕੇ। ਇਸ ਮੌਕੇ ਇਲਾਕੇ ਭਰ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।