ਸੁਨਾਮ ਊਧਮ ਸਿੰਘ ਵਾਲਾ (ਜਗਸੀਰ ਲੌਂਗੋਵਾਲ): ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਥਾਨਕ ਜਵੰਧਾ ਕੈਂਚੀਆਂ ਦੀ ਸੰਗਤ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਦੇ ਜਥੇ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਜਬਰ ਜੁਲਮ ਅਤੇ ਧਰਮ ਦੀ ਰੱਖਿਆ ਲਈ ਆਪਣਾ ਪਰਿਵਾਰ ਵਾਰ ਦਿੱਤਾ ਕਿਵੇਂ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਅਤੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹੰਦ ਨੇ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ ਦਾ ਵਿਸਥਾਰ ਪੂਰਵਕ ਸੰਗਤਾਂ ਨੂੰ ਚਾਨਣਾ ਪਾਇਆ ਗਿਆ। ਇਸ ਮੌਕੇ ਚਰਨਜੀਤ ਸਿੰਘ ਜੰਡੂ ਨੇ ਕਿਹਾ ਕਿ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਧਰਮ ਦੀ ਰਾਖੀ ਕਰਦਿਆਂ ਜਬਰ ਜੁਲਮ ਅਤੇ ਸੂਬਾ ਸਰਹੰਦ ਅੱਗੇ ਨਾ ਝੁਕਦਿਆਂ ਕੁਰਬਾਨੀ ਦਿੱਤੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਦਿੱਤੀ ਕੁਰਬਾਨੀ ਦੀ ਮਿਸਾਲ ਦੁਨੀਆਂ ਵਿੱਚ ਕਿਤੇ ਵੀ ਨਹੀਂ ਮਿਲਦੀ । ਉਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਹਰ ਸਾਲ ਸੰਗਤਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਜਾਂਦੇ ਹਨ ਪਰਸੋਂ ਰੋਜ਼ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਅੱਜ ਉਹਨਾਂ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ ।ਗੁਰੂ ਕਾ ਲੰਗਰ ਤਿੰਨੇ ਦਿਨ ਅਤੁੱਟ ਵਰਤਿਆ। ਇਸ ਮੌਕੇ ਚਰਨਜੀਤ ਸਿੰਘ ਜੰਡੂ, ਸੁਖਦੇਵ ਸਿੰਘ ਸੰਧੇ ,ਸਰਵਣ ਭਗਤ, ਕੁਲਵੰਤ ਸਿੰਘ ਸੰਧੇ, ਗੁਰਮੇਰ ਸਿੰਘ ਸੰਧੇ, ਗੁਰਮੁਖ ਸੰਧੇ ,ਕਿਰਪਾਲ ਸਿੰਘ ਸੰਧੇ, ਮੱਘਰ ਸਿੰਘ ਲੀਲਾ, ਮਨਿੰਦਰ ਸੰਧੇ, ਸਤਪਾਲ ਸੰਧੇ ਆਦਿ ਹਾਜ਼ਰ ਸਨ।