– ਭਾਰਤ ਵਿਚ ਕਿਸੇ ਵੀ ਤਰ੍ਹਾ ਦੇ ਵਿਤਕਰੇ , ਜਾਤ ਪਾਤ ਜਾਂ ਊਚ ਨੀਚ ਲਈ ਕੋਈ ਥਾਂ ਨਹੀਂ ਹੈ: ਜੱਸੀ/ਮਲਿਕ
ਜਗਰਾਓ : ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋੰ ਬਾਬਾ ਸਾਹਿਬ ਬਾਰੇ ਵਰਤੀ ਭੱਦੀ ਸ਼ਬਦਾਵਲੀ ਖਿਲਾਫ਼ ਅੱਜ ਹਲਕਾ ਜਗਰਾਉ ਵਿਖੇ ‘ ਜੈ ਬਾਪੂ ਜੈ ਭੀਮ ਜੈ ਸੰਵਿਧਾਨ’ ਮੁਹਿੰਮ ਨੂੰ ਜਾਰੀ ਰੱਖਦਿਆਂ ਸਾਬਕਾ ਵਿਧਾਇਕ ਸ.ਜਗਤਾਰ ਸਿੰਘ ਜੱਗਾ,ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ,ਬਲਾਕ ਪ੍ਰਧਾਨ ਨਵਦੀਪ ਸਿੰਘ (ਦਿਹਾਤੀ ),ਬਲਾਕ ਪ੍ਰਧਾਨ ਹਰਪ੍ਰੀਤ ਸਿੰਘ (ਸ਼ਹਿਰੀ)ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਹਲਕਾ ਇੰਚਾਰਜ ਵਲੋਂ ਕਿਹਾ ਗਿਆ ਕਿ ਅਸੀਂ ਤੁਰੰਤ ਭਾਜਪਾ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਜਲਦ ਤੋਂ ਜਲਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਰਖ਼ਾਸਤ ਕੀਤਾ ਜਾਵੇ। ਓਹਨਾ ਵਲੋਂ ਕਿਹਾ ਗਿਆ ਕਿ ਕਾਂਗਰਸ ਸਰਕਾਰ ਸਖ਼ਤੀ ਨਾਲ ਇਹਨਾ ਦਿੱਤੇ ਗਏ ਬਿਆਨਾਂ ਦੀ ਨਿੰਦਾ ਕਰਦੀ ਹੈ ਸਾਡੇ ਦੇਸ਼ ਭਾਰਤ ਅੰਦਰ ਵੱਖ ਵੱਖ ਧਰਮਾਂ, ਵੱਖ ਵੱਖ ਕੌਮਾਂ ਦੇ ਲੋਕ ਰਹਿੰਦੇ ਹਨ ਕਿਸੇ ਵੀ ਸਰਕਾਰ, ਸਰਕਾਰ ਦੇ ਮੰਤਰੀਆਂ ਜਾ ਅਹੁਦੇਦਾਰਾਂ ਨੂੰ ਇਹ ਅਧਿਕਾਰ ਨਹੀਂ ਕਿ ਉਹ ਕਿਸੇ ਦੀ ਵੀ ਸ਼ਾਨ ਦੇ ਖਿਲਾਫ ਬੋਲਣ। ਕੌਂਸਲਰ ਵਿਕਰਮ ਜੱਸੀ ਅਤੇ ਕੌਂਸਲਰ ਹਿਮਾਂਸ਼ੂ ਮਲਿਕ ਨੇ ਕਿਹਾ ਕਿ ਭਾਰਤ ਇੱਕ ਇਹੋ ਜਿਹਾ ਦੇਸ਼ ਹੈ ਜੋ ਸਾਰੇ ਭਾਈਚਾਰੇ ਨੂੰ ਨਾਲ ਲੈਕੇ ਚੱਲਦਾ ਹੈ ਜਿੱਥੇ ਕਿਸੇ ਲਈ ਵੀ ਵਿਤਕਰੇ ਜਾਤ ਪਾਤ ਜਾਂ ਊਚ ਨੀਚ ਲਈ ਕੋਈ ਥਾਂ ਨਹੀਂ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਬਾਬਾ ਸਾਹਿਬ ਦੇ ਸਬੰਧ ਵਿੱਚ ਜੋ ਵੀ ਅਪਮਾਨਜਨਕ ਸ਼ਬਦ ਕਹੇ ਹਨ ਉਹ ਅਚਨ ਚੇਤਨ ਜਾਂ ਗਲਤੀ ਨਾਲ ਕਹੇ ਗਏ ਸ਼ਬਦ ਨਹੀਂ ਹਨ ।
ਸਗੋਂ ਦਲਿਤ ਭਾਈਚਾਰੇ ਪ੍ਰਤੀ ਭਾਰਤੀ ਜਨਤਾ ਪਾਰਟੀ ਦੀ ਸੋਚ ਦੇ ਅਨੁਸਾਰ ਹੀ ਕਹੇ ਹਨ ਅਤੇ ਭਾਜਪਾ ਦੇ ਮਨਸੂਬਿਆਂ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਵਿੱਚ ਸਾਰਿਆਂ ਨੂੰ ਬਰਾਬਰ ਅਧਿਕਾਰ ਹਨ। ਇਸ ਸਬੰਧੀ ਅਮਿਤ ਸ਼ਾਹ ਨੂੰ ਤੁਰੰਤ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਬਲਾਕ ਕਾਂਗਰਸ ਜਗਰਾਓਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਜਤਿੰਦਰ ਪਾਲ ਰਾਣਾ, ਕੌਂਸਲਰ ਅਮਨ ਕਪੂਰ ਬੌਬੀ, ਵਿਕਰਮ ਜੱਸੀ, ਸਾਬਕਾ ਕੌਂਸਲਰ ਅਮਰਨਾਥ ਕਲਿਆਣ, ਗੌਰਵ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।