ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਸਮੀਖਿਆ ਮੀਟਿੰਗ 

Share and Enjoy !

Shares
ਸੰਗਰੂਰ (ਜਗਸੀਰ ਲੌਂਗੋਵਾਲ):ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੌਮੀ ਦਿਹਾੜੇ ਨੂੰ ਪੂਰੇ ਉਤਸ਼ਾਹ, ਆਪਸੀ ਮਿਲਵਰਤਨ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇ ਅਤੇ ਸਾਰੇ ਵਿਭਾਗ ਆਪੋ ਆਪਣੇ ਪੱਧਰ ਉਤੇ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ 26 ਜਨਵਰੀ ਨੂੰ ਪੁਲਿਸ ਲਾਈਨ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਤਿਆਰ ਕੀਤੀਆਂ ਜਾਣਗੀਆਂ ਜਿਸ ਲਈ ਸਬੰਧਤ ਵਿਭਾਗ ਲੋੜੀਂਦੀ ਤਿਆਰੀ ਨੂੰ ਯਕੀਨੀ ਬਣਾਉਣ। ਇਸ ਮੌਕੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਨੇ ਵੱਖ ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਨੂੰ ਕੰਮਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਅਤੇ ਸਮਾਗਮ ਦੌਰਾਨ ਹਰ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਐਸ.ਡੀ.ਐਮ ਸੰਗਰੂਰ ਦੀ ਨਿਗਰਾਨੀ ਹੇਠ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਹੋਵੇਗੀ ਜਿਸ ਵਿੱਚ ਦੇਸ਼ਭਗਤੀ ’ਤੇ ਆਧਾਰਿਤ ਵੰਨਗੀਆਂ ਦੇ ਨਾਲ ਨਾਲ ਲੋਕ ਨਾਚਾਂ ਦੀਆਂ ਟੀਮਾਂ ਦੀ ਚੋਣ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਮੰਡੀ ਬੋਰਡ,  ਸਿਹਤ ਵਿਭਾਗ, ਸਿੱਖਿਆ ਵਿਭਾਗ, ਕਾਰਜਸਾਧਕ ਅਫ਼ਸਰ, ਖੇਡ ਵਿਭਾਗ, ਬਾਗਬਾਨੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਚੈਨ ਸਿੰਘ ਪਾਪੜਾ, ਸਹਾਇਕ ਕਮਿਸ਼ਨਰ ਡਾ. ਅਦਿਤਿਆ ਸ਼ਰਮਾ (ਸਿਖਲਾਈ ਅਧੀਨ), ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਡੀ ਐਸ.ਪੀ ਰੁਪਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published. Required fields are marked *