ਮਮਦੋਟ( ਜੋਗਿੰਦਰ ਸਿੰਘ ਭੋਲਾ, ਭੁਪਿੰਦਰ ਨਰੂਲਾ ): ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸਨ ਵੱਲੋ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ , ਇਸੇ ਤਹਿਤ ਥਾਨਾਂ ਲੱਖੋ ਕੇ ਬਹਿਰਾਮ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਵਿੰਦਰ ਕੁਮਾਰ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਇੰਸਪੈਕਟਰ ਗੁਰਵਿੰਦਰ ਕੁਮਾਰ ਵੱਲੋਂ ਅੱਜ ਸਾਥੀ ਪੁਲਿਸ ਮੁਲਾਜ਼ਮਾਂ ਨਾਲ ਪਿੰਡ ਨਵਾਂ ਕਿਲਾ ਤੇ ਹੋਰ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਨੂੰ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤ ਵਿੱਚ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਣ ਦੇ ਨੁਕਸਾਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਜਿਥੇ ਜਮੀਨ ਦਾ ਨੁਕਸਾਨ ਹੁੰਦਾ ਹੈ ਓਥੇ ਇਸ ਨਾਲ ਵਾਤਾਵਰਨ ਜਹਿਰੀਲਾਂ ਹੋਣ ਨਾਲ ਭਿਆਨਕ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਉਹਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਦੇ ਨਿਪਟਾਰੇ ਵਾਸਤੇ ਸਰਕਾਰ ਵੱਲੋਂ ਵੀ ਨਿਰੰਤਰ ਯਤਨ ਕੀਤੇ ਜਾਂ ਰਹੇ ਹਨ ਤੇ ਇਸ ਸਮੱਸਿਆ ਨਾਲ ਨਿਪਟਣ ਵਾਸਤੇ ਆਪ ਸਭ ਦਾ ਸਹਿਯੋਗ ਬੇਹੱਦ ਜਰੂਰੀ ਹੈ. ਓਹਨਾ ਕਿਹਾ ਕਿ ਜਿਥੋਂ ਤੱਕ ਸੰਭਵ ਹੋਵੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾੜਨ ਦੀ ਬਜਾਏ ਇਸਦੇ ਬਦਲਵੇ ਹੱਲ ਲੱਭੇ ਜਾਣ ਤੇ ਪਰਾਲੀ ਨੂੰ ਖੇਤ ਵਿੱਚ ਸਾੜਨ ਤੋਂ ਪਰਹੇਜ ਕੀਤਾ ਜਾਵੇ।