ਮਸਤੂਆਣਾ ਸਾਹਿਬ (ਜਗਸੀਰ ਲੌਂਗੋਵਾਲ):ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਪੰਜਾਬ ਵੱਲੋਂ ਦੋ ਰੋਜਾ ਸੂਬਾ ਪੱਧਰੀ ਮਾਸਟਰ ਅਥਲੈਟਿਕ ਮੀਟ 23 ਅਤੇ 24 ਨਵੰਬਰ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾਕਟਰ ਭੂਪਿੰਦਰ ਸਿੰਘ ਪੂਨੀਆ ਦੀ ਨਿਗਰਾਨੀ ਹੇਠ ਸਮੂਹ ਐਸੋਸੀਏਸ਼ਨ ਦੇ ਅਹੁਦੇੇਦਾਰਾਂ ਅਤੇ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਸੰਤ ਕਿਸਨ ਸਿੰਘ ਯਾਦਗਾਰੀ ਸਟੇਡੀਅਮ ਮਸਤੂਆਣਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਨਾਲ ਕਰਵਾਈ ਜਾ ਰਹੀ ਹੈ। ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸਨ ਦੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਅਥਲੈਟਿਕ ਮੀਟ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ 30 ਸਾਲ ਤੋਂ ਉਪਰ ਉਮਰ ਵਾਲੇ 350 ਦੇ ਕਰੀਬ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਦੇ ਅਥਲੀਟ (ਮਰਦ ਔਰਤਾਂ) ਭਾਗ ਲੈਣ ਲਈ ਪਹੁੰਚ ਰਹੇ ਹਨ। ਪ੍ਰਿੰਸੀਪਲ ਮੱਘਰ ਸਿੰਘ ਫਰੀਦਕੋਟ ਅਤੇ ਡੀਪੀਈ ਜਸਕਰਨ ਸਿੰਘ ਬਠਿੰਡਾ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਇਹ ਪੰਜਾਬ ਮਾਸਟਰ ਅਥਲੈਟਿਕ ਮੀਟ ਕਰਵਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆ ਹਨ ਅਤੇ ਇਸ ਅਥਲੈਟਿਕ ਮੀਟ ਨੂੰ ਕਰਵਾਉਣ ਲਈ ਫਿਜ਼ੀਕਲ ਕਾਲਜ ਦੇ ਸਟਾਫ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਹੈ। ਸਕੱਤਰ ਖਹਿਰਾ, ਮਨਜੀਤ ਸਿੰਘ ਬਾਲੀਆਂ, ਗੁਰਜੰਟ ਸਿੰਘ ਦੁੱਗਾਂ ਅਤੇ ਪ੍ਰੈੱਸ ਸਕੱਤਰ ਸਤਨਾਮ ਸਿੰਘ ਮਸਤੂਆਣਾ ਨੇ ਕਿਹਾ ਕਿ ਅਥਲੀਟਾਂ ਦੇ ਰਹਿਣ ਸਹਿਣ ਅਤੇ ਖਾਣੇ ਦਾ ਪ੍ਰਬੰਧ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੀਤਾ ਜਾਵੇਗਾ। ਉਨਾਂ ਦੱਸਿਆ ਜੇਤੂ ਖਿਡਾਰੀਆਂ ਨੂੰ ਸੋਨੇ, ਚਾਂਦੀ ਅਤੇ ਕਾਸ਼ੀ ਦੇ ਤਗਮਿਆਂ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਇਸ ਅਥਲੈਟਿਕ ਮੀਟ ਵਿੱਚੋਂ ਸਿਲੈਕਟ ਹੋਏ ਖਿਡਾਰੀ ਨੈਸ਼ਨਲ ਚੈਂਪੀਅਨਸਿਪ ਵਿੱਚ ਭਾਗ ਲੈ ਸਕਣਗੇ। ਇਸ ਮੌਕੇ ਡਾਕਟਰ ਡਾਕਟਰ ਗੀਤਾ ਠਾਕਰ, ਪ੍ਰੋ. ਨਿਰਪਜੀਤ ਸਿੰਘ, ਪ੍ਰੋ ਹਰਪਾਲ ਸਿੰਘ , ਪ੍ਰੋ. ਸੁਖਵਿੰਦਰ ਸਿੰਘ ਸੁੱਖੀ, ਪ੍ਰੋ. ਸੋਹਨਦੀਪ ਸਿੰਘ ਅਤੇ ਹੋਰ ਵੱਖ ਵੱਖ ਕਾਲਜਾਂ ਦੇ ਸਟਾਫ ਮੈਂਬਰ ਮੌਜੂਦ ਸਨ।