ਪਿੰਡ ਕੋਟ ਬੁੱਢਾ ਤੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ 

Share and Enjoy !

Shares
ਕਾਦੀਆਂ : ਪਿੰਡ ਕੋਟ ਬੁੱਢਾ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਸਮੂਹ ਪ੍ਰਬੰਧਕਾਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ਤੇ ਸੰਗਤਾਂ ਦੇ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ਤੇ ਗੁਰੂ ਜੀ ਦੇ ਨਾਮ ਦੇ ਅਤੂਟ ਲੰਗਰ ਲਗਾਏ ਗਏ ਅਤੇ ਨਗਰ ਕੀਰਤਨ ਦੇ ਵਿੱਚ ਸੰਗਤਾਂ ਦੇ ਵੱਲੋਂ ਗੁਰਬਾਣੀ ਕੀਰਤਨ ਦੇ ਜਾਪ ਕੀਤੇ ਗਏ। ਇਸ ਮੌਕੇ ਪਿੰਡ ਕੋਟ ਬੁੱਢਾ ਦੀ ਸਮੂਹ ਸੰਗਤ ਨੇ ਅਤੇ ਆਸ ਪਾਸ ਦੇ ਇਲਾਕੇ ਤੋਂ ਸੰਗਤਾਂ ਨੇ ਨਗਰ ਕੀਰਤਨ ਵਿੱਚ ਪਹੁੰਚ ਕੇ ਨਤਮਸਤਕ ਹੋਈਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਇਲਾਕੇ ਦੇ ਪਤਵੰਤੇ ਲੋਕਾਂ ਦੇ ਵੱਲੋਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ।ਇਸ ਮੌਕੇ ਪਿੰਡ ਕੋਟ ਬੁੱਢਾ ਤੋਂ ਬਾਬਾ ਜਸਵੰਤ ਸਿੰਘ, ਸਤਨਾਮ ਸਿੰਘ, ਬਲਕਾਰ ਸਿੰਘ, ਹਰਦੀਪ ਸਿੰਘ ,ਬਲਵਿੰਦਰ ਸਿੰਘ, ਹਰਜੀਤ ਸਿੰਘ ਕੋੜ ਬੁੱਢਾ ,ਸੁੱਖਾ, ਬਾਦਲ ,ਦੀਪਕ, ਅਵਤਾਰ ਸਿੰਘ, ਦਵਿੰਦਰ ਸਿੰਘ, ਮਨਜਿੰਦਰ ਸਿੰਘ, ਹੈਪੀ ਅਤੇ ਪਿੰਡ ਦੀ ਸਮੂਹ ਸੰਗਤ ਵੱਡੀ ਤਾਦਾਦ ਦੇ ਵਿੱਚ ਹਾਜ਼ਰ ਸੀ।

About Post Author

Share and Enjoy !

Shares

Leave a Reply

Your email address will not be published. Required fields are marked *