ਫਿਲੌਰ (ਰਵੀ ਕੁਮਾਰ) : ਫਿਲੌਰ ਦੇ ਨਜ਼ਦੀਕੀ ਪਿੰਡ ਮਨਸੂਰਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਯੋਜਨ ਕੀਤਾ ਗਿਆ। ਇਹ ਆਯੋਜਿਤ ਗੁਰਦੁਆਰਾ ਪ੍ਰਬੰਧਕ ਕਮੇਟੀ, ਐਨ.ਆਰ.ਆਈ ਵੀਰ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਪ੍ਰਭਾਤ ਫੇਰੀਆਂ ਦੌਰਾਨ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵਰਤਾਇਆ ਗਿਆ। ਇਸ ਮੌਕੇ ‘ਤੇ ਬਲਦੇਵ ਸਿੰਘ ਦੇਬੀ, ਕੁਲਦੀਪ ਸਿੰਘ ਬਿੱਟੂ, ਨਰਿੰਦਰ ਸਿੰਘ, ਹਰਕਮਲ ਸਿੰਘ, ਉਂਕਾਰ ਸਿੰਘ ਕਾਰੀ, ਡਾਕਟਰ ਨਾਇਬ ਸਿੰਘ, ਬੀਬੀ ਸੁਖਵਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਸਤਿੰਦਰ ਕੌਰ, ਹਰਮਨਜੀਤ ਕੌਰ, ਅੰਕਿਤਾ, ਦਰਸ਼ਨਾਂ ਜੰਡੂ, ਸਰਬਜੀਤ ਕੌਰ, ਦਵਿੰਦਰ ਕੌਰ, ਅਮਰਜੀਤ ਕੌਰ, ਰਮਨਜੀਤ ਕੌਰ, ਰਜਵੰਤ ਕੌਰ ਅਤੇ ਹੋਰ ਹਾਜ਼ਰ ਸਨ।