ਪੀਏਯੂ – ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਰਾਸ਼ਟਰੀ ਕਿਸਾ  – ਸਹਾਇਕ ਕਿੱਤੇ ਅਪਣਾਉਣ ਅਤੇ ਟਿਕਾਉ ਖੇਤੀ ਕਰਨ ਵਾਲੇ 12 ਪ੍ਰਗਤੀਸ਼ੀਲ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਕੀਤਾ ਸਨਮਾਨਿਤ ਨ ਦਿਵਸ ਮਨਾਇਆ

Share and Enjoy !

Shares
ਸੰਗਰੂਰ (ਜਗਸੀਰ ਲੌਂਗੋਵਾਲ):ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ., ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ 23 ਦਸੰਬਰ, 2024 ਨੂੰ ਰਾਸ਼ਟਰੀ ਕਿਸਾਨ ਦਿਵਸ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਸਹਾਇਕ ਕਿੱਤੇ ਅਪਣਾਉਣ ਅਤੇ ਟਿਕਾਉ ਖੇਤੀ ਕਰਨ ਵਾਲੇ ਵਾਲੇ 12 ਪ੍ਰਗਤੀਸ਼ੀਲ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ I ਇਸ ਸਮਾਗਮ ਵਿੱਚ  ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਸੱਦੇ ‘ਤੇ 40 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।
 ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਦਾ ਭਰਵਾਂ ਸਵਾਗਤ ਕੀਤਾ ਅਤੇ ਕਿਸਾਨ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਮਨਦੀਪ ਸਿੰਘ ਨੇ ਪੀਏਯੂ ਦੀਆਂ ਖੋਜ ਅਤੇ ਪਸਾਰ ਸਿੱਖਿਆ ਸਬੰਧੀ ਗਤੀਵਿਧੀਆਂ ਬਾਰੇ ਗੱਲ ਕੀਤੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਭੂਮਿਕਾ ਬਾਰੇ ਵੀ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਨਵੀਆਂ ਤਕਨੀਕਾਂ ਦੇ ਪਸਾਰ, ਜਾਗਰੂਕਤਾ ਪ੍ਰੋਗਰਾਮਾਂ, ਖੇਤੀ ਸਲਾਹਕਾਰ ਸੇਵਾਵਾਂ ਅਤੇ ਕਿੱਤਾਮੁਖੀ ਸਿਖਲਾਈ ਕੋਰਸਾਂ ਦੇ ਆਯੋਜਨ ਰਾਹੀਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਰੋਜ਼ਗਾਰ ਅਤੇ ਆਮਦਨ ਦੇ ਮੌਕੇ ਪੈਦਾ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਲਗਾਤਾਰ ਯਤਨਸ਼ੀਲ ਰਹਿੰਦੇ ਹਨ।
ਇਸ ਸਮਾਗਮ ਦਾ ਇੱਕ ਮੁੱਖ ਆਕਰਸ਼ਣ ਖੇਤੀ ਉਤਪਾਦਾਂ ਦੀ ਪ੍ਰਦਰਸ਼ਨੀ ਸੀ। ਜਿਸ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਵੱਲੋਂ ਖੁਦ ਤਿਆਰ ਕੀਤੇ ਉਤਪਾਦਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ।
ਸਮਾਗਮ ਦੇ ਅਖੀਰ ਵਿੱਚ ਪ੍ਰਗਤੀਸ਼ੀਲ ਕਿਸਾਨਾਂ ਨੂੰ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵੱਲੋਂ ਵੀ ਖੇਤੀਬਾੜੀ ਅਤੇ ਸਹਾਇਕ ਕਿੱਤਿਆਂ ਵਿੱਚ ਆਪਣੀ ਸਫ਼ਲਤਾ ਅਤੇ ਤਜ਼ਰਬਿਆਂ ਨੂੰ ਸਭਨਾਂ ਨਾਲ ਸਾਂਝਾ ਕੀਤਾ ਅਤੇ ਉਹਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜਣ ਅਤੇ ਕਿੱਤਾਮੁਖੀ ਸਿਖਲਾਈ ਕੋਰਸਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ I
ਡਾ. ਗੁਰਬੀਰ ਕੌਰ, ਡਾ. ਰਵਿੰਦਰ ਕੌਰ, ਡਾ. ਸੁਨੀਲ ਕੁਮਾਰ, ਡਾ. ਵਿਤਸਤਾ ਅਤੇ ਡਾ. ਰੁਕਿੰਦਰ ਪ੍ਰੀਤ ਸਿੰਘ ਨੇ ਵੀ ਪ੍ਰੋਗਰਾਮ ਦੌਰਾਨ ਹਾਜ਼ਰ ਰਹਿ ਕੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨਾਲ ਵਿਚਾਰ-ਵਟਾਂਦਰਾ ਕੀਤਾ।

About Post Author

Share and Enjoy !

Shares

Leave a Reply

Your email address will not be published. Required fields are marked *