ਕੰਵਲ ਜੋਤ ਸਿੰਘ) ਸ਼੍ਰੀ ਅਨੰਦਪੁਰ ਸਾਹਿਬ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੋਰ ਧਾਰਮਿਕ ਸੰਸਥਾ ਹੈ ਤੇ ਜਿਸ ਦਾ ਹਰ ਕਾਰਜ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਕੀਤਾ ਜਾਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੀ ਹੈ ਤੇ ਸੰਗਤਾਂ ਦੀ ਹੀ ਰਹੇਗੀ, ਉਹਨਾਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਇਮਾਰਤ ਦੀ ਖਸਤਾ ਹਾਲਤ ਨੂੰ ਵੇਖਦਿਆਂ ਇਸ ਦੀ ਮੁਰੰਮਤ ਦਾ ਕੰਮ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਨੂੰ ਦਿੱਤੀ ਗਈ ਹੈ ਤੇ ਸੰਤ ਬਾਬਾ ਸੁੱਚਾ ਸਿੰਘ ਅਤੇ ਸੰਤ ਬਾਬਾ ਸਤਨਾਮ ਸਿੰਘ ਜੀ ਵੱਲੋਂ ਮਾਹਰਾਂ ਦੀ ਰਾਇ ਲੈ ਕੇ ਇਸ ਦੀ ਕਾਰ ਸੇਵਾ ਆਰੰਭ ਕਰਨੀ ਸੀ ਪ੍ਰੰਤੂ ਸ਼ਹਿਰ ਦੀਆਂ ਸੰਗਤਾਂ ਵੱਲੋਂ ਦੀਵਾਰਾਂ ਤੇ ਉਕਰੀ ਨਕਾਸ਼ੀ ਨੂੰ ਹੂ-ਬ-ਹੂ ਕਾਇਮ ਰੱਖਣ ਦੇ ਨਾਲ ਨਾਲ ਪੁਰਾਤਨਤਾ ਨੂੰ ਬਹਾਲ ਰੱਖਣ ਦੀ ਸਲਾਹ ਦਿੱਤੀ ਗਈ ਸੀ, ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਮਾਹਿਰ ਵਿਅਕਤੀਆਂ ਦੀ ਰਾਏ ਲੈਣ ਉਪਰੰਤ ਫੈਸਲਾ ਕੀਤਾ ਗਿਆ ਹੈ ਕਿ ਸੰਗਤ ਦੀ ਰਾਇ ਸਰਵ ਉੱਚ ਹੈ ਤੇ ਸੰਗਤਾਂ ਦੀ ਮਰਜ਼ੀ ਤੋਂ ਬਗੈਰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੋਈ ਵੀ ਕਾਰਜ ਨਹੀਂ ਕੀਤਾ ਜਾਵੇਗਾ, ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਖਸਤਾ ਹਾਲਤ ਨੂੰ ਵੇਖਦਿਆਂ ਮੁਰੰਮਤ ਦਾ ਕੰਮ ਬਹੁਤ ਜਰੂਰੀ ਹੈ ਇਸ ਲਈ ਮਾਹਿਰ ਕਾਰੀਗਰਾਂ ਰਾਹੀਂ ਸਿਰਫ ਚੂਨੇ ਨਾਲ ਹੀ ਮੁਰੰਮਤ ਦਾ ਕੰਮ ਕੀਤਾ ਜਾਵੇਗਾ ਉਹਨਾਂ ਨੇ ਦੱਸਿਆ ਕਿ ਗੁਰਦੁਆਰਾ ਸੀਸ ਗੰਜ ਸਾਹਿਬ ਸਾਹਿਬ ਵਿਖੇ ਕਿਸੇ ਵੀ ਤਰਾਂ ਦਾ ਮਾਰਬਲ ਤੇ ਪੱਥਰ ਨਹੀਂ ਲਾਇਆ ਜਾਵੇਗਾ ਤੇ ਪੁਰਾਤਨ ਮੀਨਾਕਾਰੀ ਅਤੇ ਨਕਾਸ਼ੀ ਹੂ-ਬ-ਹੂ ਕਾਇਮ ਰੱਖੀ ਜਾਵੇਗੀ, ਇਸੇ ਤਰਾਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਗੁ:ਸੀਸ ਗੰਜ ਸਾਹਿਬ ਦੀਆਂ ਅੰਦਰੂਨੀ ਦੀਵਾਰਾਂ ਵਿੱਚੋਂ ਚੂਨਾ ਨਿਕਲਣਾ ਸ਼ੁਰੂ ਹੋ ਗਿਆ ਹੈ ਜਿਸਦੀ ਸੇਵਾ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵੱਲੋਂ ਕਰਵਾਈ ਜਾ ਰਹੀ ਹੈ, ਉਨਾਂ ਕਿਹਾ ਕਿ ਸ਼ਹਿਰ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਹਰ ਹੀਲੇ ਕੀਤਾ ਜਾਵੇਗਾ ਤੇ ਗੁ:ਸੀਸ ਗੰਜ ਸਾਹਿਬ ਵਿਖੇ ਕਿਤੇ ਵੀ ਪੱਥਰ ਜਾਂ ਮਾਰਬਲ ਨਹੀਂ ਲਗਾਇਆ ਜਾਵੇਗਾ ਤੇ ਹਰ ਮੁਰੰਮਤ ਦਾ ਕੰਮ ਚੂਨੇ ਨਾਲ ਹੀ ਕਰਵਾਇਆ ਜਾਵੇਗਾ,ਇਸ ਮੌਕੇ ਉਨਾਂ ਨਾਲ ਤਖਤ ਸਾਹਿਬ ਦੇ ਐਡੀਸ਼ਨਲ ਮੈਨੇਜਰ ਐਡ:ਹਰਦੇਵ ਸਿੰਘ ਮੌਜੂਦ ਸਨ