ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤ ਵਿੱਚ ਮਿਲਾਉਣ ਦਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਕੋਈ ਸਬੰਧ ਨਹੀਂ : ਡਾ. ਹਰਬੰਸ ਸਿੰਘ ਚਹਿਲ  ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵੱਖ-ਵੱਖ ਖੇਤਾਂ ਦਾ ਨਿਰੀਖਣ 

Share and Enjoy !

Shares
ਗੁਲਾਬੀ ਸੁੰਡੀ ਦੇ ਹਮਲੇ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ – ਮੁੱਖ ਖੇਤੀਬਾੜੀ ਅਫ਼ਸਰ 
ਸੰਗਰੂਰ(ਜਗਸੀਰ ਸਿੰਘ):ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ.ਹਰਬੰਸ ਸਿੰਘ ਚਹਿਲ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਕਣਕ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਮੁਆਇਨਾ ਕੀਤਾ।ਉਨ੍ਹਾਂ ਵੱਲੋਂ ਫਸਲ ਦਾ ਨਿਰੀਖਣ ਕਰਦੇ ਹੋਏ ਦੱਸਿਆ ਕਿ ਅਗੇਤੀ ਫਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਜਾਂਦਾ ਹੈ ਜਦੋਂ ਕਿ ਪਿਛੇਤੀ ਬੀਜੀ ਗਈ ਫਸਲ ਉਤੇ ਕਿਤੇ ਵੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ । ਉਨ੍ਹਾਂ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤ ਵਿੱਚ ਮਿਲਾਉਣ ਦਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਕੋਈ ਸਬੰਧ ਨਹੀਂ ਹੈ ਕਿਉਂਕਿ ਗੁਲਾਬੀ ਸੁੰਡੀ ਦਾ ਹਮਲਾ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਬੀਜੀ ਗਈ ਕਣਕ ਉੱਪਰ ਵੀ ਪਾਇਆ ਜਾ ਰਿਹਾ ਹੈ।ਇਸ ਤੋਂ ਇਲਾਵਾ ਮੌਸਮ ਵਿੱਚ ਚੱਲ ਰਹੀ ਤਬਦੀਲੀ ਗੁਲਾਬੀ ਸੁੰਡੀ ਦੇ ਹਮਲੇ ਦਾ ਵੱਡਾ ਕਾਰਨ ਹੈ ਕਿਉਂਕਿ ਜਿ਼ਆਦਾ ਤਾਪਮਾਨ ਹੋਣ ਕਾਰਨ ਗੁਲਾਬੀ ਸੁੰਡੀ ਹਾਲੇ ਤੱਕ ਐਕਟਿਵ ਸਟੇਜ ਵਿੱਚ ਹੈ, ਜੇਕਰ ਤਾਪਮਾਨ ਘੱਟ ਹੋ ਜਾਂਦਾ ਹੈ ਤਾਂ ਸੁੰਡੀ ਆਪਣੀ ਸੁਸਤ ਅਵਸਥਾ ਵਿੱਚ ਚਲੀ ਜਾਂਦੀ।ਪਰੰਤੂ ਗੁਲਾਬੀ ਸੁੰਡੀ ਦੇ ਹਮਲੇ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਜਿਸ ਕਿਸੇ ਵੀ ਕਿਸਾਨ ਦੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਜਾਂਦਾ ਹੈ, ਉਹ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰੇ ਤਾਂ ਜੋ ਸਮੇਂ ਸਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਕੇ ਇਸ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਉਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ 7 ਕਿਲੋ ਫਿਪ੍ਰੋਨਿੱਲ 0.3 ਜੀ ਆਰ ਜਾ 1 ਲੀਟਰ ਕਲੋਰਪੈਰੀਂਫੋਸ 20 ਪ੍ਰਤੀਸ਼ਤ ਮਿੱਟੀ ਵਿੱਚ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਣੀ ਲਾਉਣ ਤੋਂ ਪਹਿਲਾਂ ਸਿੱਟਾ ਦੇ ਕੇ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ 50 ਮਿਲੀ ਲੀਟਰ ਕਲੋਰਐਂਟਰਾਨਿਲੀਪ੍ਰੋਲ 18.5 ਪ੍ਰਤੀਸ਼ਤ ਐੱਸ ਸੀ ਦਾ 100 ਲੀਟਰ ਪਾਣੀ ਵਿਚ ਘੋਲ ਬਣਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਵੀ ਕੀਤੀ ਜਾ ਸਕਦੀ ਹੈ। ਮੌਕੇ ਤੇ ਮੌਜੂਦ ਅਗਾਂਹਵਧੂ ਕਿਸਾਨ ਦਲਜਿੰਦਰ ਸਿੰਘ ਵਾਸੀ ਚੱਠੇ ਨਕਟੇ ਨੇ ਦੱਸਿਆ ਕਿ ਉਹ ਲਗਭਗ ਪਿਛਲੇ 10 ਸਾਲਾਂ ਤੋਂ ਬਿਨ੍ਹਾਂ ਅੱਗ ਲਗਾਏ ਕਣਕ ਬਿਜਾਈ ਕਰ ਰਿਹਾ ਹੈ ਅਤੇ ਇਸ ਸਾਲ ਵੀ ਲਗਭਗ 17 ਏਕੜ ਕਣਕ ਦੀ ਫਸਲ ਬਿਨ੍ਹਾ ਅੱਗ ਲਗਾਏ ਹੈਪੀ ਸੀਡਰ ਅਤੇ ਮਲਚਿੰਗ ਵਿਧੀ ਨਾਲ ਬਿਜਾਈ ਕੀਤੀ ਹੋਈ ਹੈ ਜੋ ਕਿ ਵਧੀਆ ਹਾਲਤ ਵਿੱਚ ਹੈ ਅਤੇ ਗੁਲਾਬੀ ਸੁੰਡੀ ਦਾ ਕੋਈ ਹਮਲਾ ਫ਼ਸਲ ਉਪਰ ਨਹੀਂ ਹੋਇਆ।

About Post Author

Share and Enjoy !

Shares

Leave a Reply

Your email address will not be published. Required fields are marked *