ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾ ਨੇ ਥਾਣਾ ਹਰਿਆਣਾ ਦੇ ਐਸਐਚਓ ਹਰੀਸ਼ ਕੁਮਾਰ ਨੂੰ ਕੀਤਾ ਸਨਮਾਨਿਤ !  ਐਸਐਚਓ ਹਰੀਸ਼ ਕੁਮਾਰ ਦੇ ਆਉਣ ਨਾਲ ਇਲਾਕੇ  ਵਿੱਚ,ਲੁੱਟਾਂ,ਖੋਹਾਂ ਅਤੇ ਚੋਰੀਆ ਕਰਨ ਵਸਲੇ ਸਹਿਮੇ ਹੋਏ ਹਨ   : ਬੰਟੀ,ਰਾਹੁਲ 

Share and Enjoy !

Shares
ਹੁਸ਼ਿਆਰਪੁਰ( ਤਰਸੇਮ ਦੀਵਾਨਾ ) :ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਦੇ ਬਲਾਕ ਹਰਿਆਣਾ ਭੂੰਗਾ ਦੇ ਪ੍ਰਧਾਨ ਅਨਿਲ ਕੁਮਾਰ ਬੰਟੀ ਅਤੇ ਉੱਪ ਪ੍ਰਧਾਨ ਰਾਹੁਲ ਕਲੋਤਾ ਵਲੋਂ ਐਸਐਚਓ  ਹਰਿਆਣਾ ਹਰੀਸ਼ ਕੁਮਾਰ ਦਾ ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਜੀ ਦਾ ਸਰੂਪ ਦੇ ਕੇ ਸਨਮਾਨ  ਕੀਤਾ | ਉਹਨਾਂ ਕਿਹਾ ਕਿ ਬਹੁਤ ਘੱਟ ਅਜਿਹੇ ਸਰਕਾਰੀ ਅਧਿਕਾਰੀ ਹੁੰਦੇ ਹਨ ਜੋ ਸਭ ਨੂੰ ਇੱਕੋ ਅੱਖ ਨਾਲ ਵੇਖਦੇ ਹੋਏ ਸਭ ਨੂੰ ਬਰਾਬਰ ਇਨਸਾਫ਼ ਦੇਣ ਲਈ ਯਤਨਸ਼ੀਲ ਰਹਿੰਦੇ ਹਨ ਇਹਨਾਂ ਵਿੱਚੋਂ ਹੀ ਥਾਣਾ ਹਰਿਆਣਾ ਦੇ ਐਸਐਚਓ ਹਰੀਸ਼ ਕੁਮਾਰ ਅਜਿਹੇ ਅਧਿਕਾਰੀ ਹਨ ਜਿਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਇੱਕਸਾਰ ਇਨਸਾਫ਼ ਦੇਣ ਲਈ ਕਦੇ ਕਿਸੇ ਦਬਾਅ ਦੀ ਪ੍ਰਵਾਹ ਨਹੀਂ ਕੀਤੀ |  ਇਸ ਮੌਕੇ ਐਸਐਚਓ ਹਰੀਸ਼ ਕੁਮਾਰ ਨੇ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਤੌਰ ਥਾਣਾ ਮੁਖੀ ਹਰਿਆਣਾ ਉਹ ਅਮਨ ਕਾਨੂਨ ਬਹਾਲ ਰੱਖਣ ਲਈ ਆਪਣੀ ਬਣਦੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਹਨਾਂ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਮ ਦਾ ਨਸ਼ਾ ਵੇਚਣ ਵਾਲੇ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀ ਜਾਵੇਗਾ ਚਾਹੇ ਉਹ ਕਿੰਨੀ ਵੀ ਪਹੁੰਚ ਰੱਖਦਾ ਹੋਵੇ | ਉਹਨਾ ਕਿਹਾ ਕਿ ਲਾਅ ਐਡ ਆਰਡਰ ਨੂੰ ਪੱਕੇ ਤੌਰ ਤੇ ਬਹਾਲ ਰੱਖਿਆ ਜਾਵੇਗਾ ! ਇਸ ਮੌਕੇ ਫੋਰਸ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੋ ਐਸਐਸਉ ਹਰੀਸ਼ ਕੁਮਾਰ ਨੇ ਥਾਣਾ ਹਰਿਆਣਾ ਦਾ ਚਾਰਜ ਲਿਆ ਹੈ ਉਸ ਦਿਨ ਤੋਂ ਹੀ ਇਲਾਕੇ ਵਿੱਚ ਨਸ਼ਾ ਖੋਰੀ ਅਤੇ ਲੁੱਟਾ ਖੋਹਾ ਨੂੰ  ਵੱਡੇ ਪੱਧਰ ਤੇ ਠੱਲ ਪਈ ਹੈ ਆਗੂਆ ਨੇ ਥਾਣਾ ਮੁਖੀ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ 2009 ਤੋਂ ਹੀ ਸਮਾਜ ਸੇਵਾ ਦੇ ਕੰਮ ਕਰਦੀ ਆ ਰਹੀ ਹੈ ਉਹਨਾਂ ਇਹ ਵੀ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਸਾਰੇ ਵਰਗਾ ਸਾਝੀ ਫੋਰਸ ਹੈ ਨਾ ਕਿ ਕਿਸੇ ਇੱਕ ਵਰਗ ਦੀ ਫੋਰਸ ਹੈ ਇਸ ਮੌਕੇ ਥਾਣਾ ਮੁਖੀ ਨੇ ਲੋਕਾ ਨੂੰ  ਅਪੀਲ ਕੀਤੀ ਕਿ ਪਬਲਿਕ ਨਸ਼ਾ ਤਸਕਰਾਂ ਤੇ  ਨਕੇਲ ਕੱਸਣ ਲਈ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦੇਣ ਉਹਨਾ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਜਿਲਾ ਕਪਤਾਨ ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰਾਂ ਤੇ ਨਕੇਲ ਕੱਸਣ ਲਈ ਪੁਲਿਸ ਨੇ ਵਿਸ਼ੇਸ਼ ਅਭਿਆਨ ਚਲਾਇਆ ਹੋਇਆ ਹੈ  ਉਹਨਾ ਕਿਹਾ ਕਿ ਅਪਰਾਧਕ ਘਟਨਾਵਾਂ ਤੇ ਰੋਕ ਲਾਉਣ ਲਈ ਖੇਤਰ ਦੇ ਲੋਕਾਂ ਨੂੰ ਪੁਲਿਸ  ਦਾ ਡੱਟਕੇ ਸਹਿਯੋਗ ਦੇਣਾ ਚਾਹੀਦਾ ਹੈ  ਤਾਂ ਜੋ ਅਪਰਾਧਿਕ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ ਉਹਨਾਂ ਕਿਹਾ ਕਿ ਪਿੰਡਾਂ ਵਿੱਚ  ਲੜਾਈ ਝਗੜਿਆਂ ਨੂੰ ਪਹਿਲ ਦੇ ਅਧਾਰ ਤੇ ਨਿਬੇੜਨ ਦਾ ਯਤਨ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਛੋਟੀ ਉਮਰ ਦੇ ਬੱਚਿਆਂ ਨੂੰ ਵਾਹਨ ਦੇ ਕੇ ਸੜਕਾਂ ਤੇ ਨਾ ਭੇਜਿਆ ਜਾਵੇ ਤਾਂ ਜੋ ਵੱਧ ਰਹੀਆਂ ਘਟਨਾਵਾਂ ਘੱਟ ਸਕਣ ਉਹਨਾਂ ਨੇ ਚਿਤਾਵਨੀ ਦਿੱਤੀ ਕਿ ਬਿਨਾਂ ਨੰਬਰ ਦੇ ਚੱਲਣ ਵਾਲੇ ਦੋ ਪਈਆ ਵਾਹਨਾਂ ਤੇ ਪ੍ਰੈਸ਼ਰ ਹਾਰਨ ਲੱਗੇ ਵਾਹਨਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ । ਇਸ ਮੌਕੇ ਸਤੀਸ਼ ਕੁਮਾਰ , ਅਮਰੀਕ ਸਿੰਘ ਰਾਜੂ, ਮਨਪ੍ਰੀਤ ਕਲੋਤਾ ਆਦਿ ਹਾਜ਼ਰ ਸਨ !

About Post Author

Share and Enjoy !

Shares

Leave a Reply

Your email address will not be published. Required fields are marked *