ਸੰਗਰੂਰ (ਜਗਸੀਰ ਲੌਂਗੋਵਾਲ ): ਸੈੱਟਰ ਆਫ਼ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਨਾਲ ਸਬੰਧਤ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦਾ ਇੱਕ ਵਫ਼ਦ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ, ਸੂਬਾਈ ਮੀਤ ਪ੍ਰਧਾਨ ਸਾਥੀ ਪ੍ਰਕਾਸ਼ ਸਿੰਘ ਬਰਮੀਂ, ਪੰਜਾਬ ਸੀਟੂ ਦੇ ਸੂਬਾ ਸਕੱਤਰ ਸਾਥੀ ਦਲਜੀਤ ਕੁਮਾਰ ਗੋਰਾ
ਅਗਵਾਈ ਵਿੱਚ ਏ. ਡੀ.ਸੀ. ਵਿਕਾਸ ਸ੍ਰੀ ਹਰਜਿੰਦਰ ਸਿੰਘ ਅਤੇ ਨੋਡਲ ਅਫ਼ਸਰ,ਮੈਡਮ ਸੋਨੀ ਸ਼ਰਮਾ ਨੂੰ ਮਿਲਿਆ । ਵਫ਼ਦ ਨੇ ਅਧਿਕਾਰੀਆਂ ਨੂੰ ਦਰਪੇਸ਼ ਮਾਮਲਿਆਂ ਤੋਂ ਜਾਣੂ ਕਰਾਉਂਦਿਆਂ ਮੰਗ ਕੀਤੀ ਕਿ ਸਮੁੱਚੇ ਜ਼ਿਲ੍ਹੇ ਦੇ ਅੰਦਰ ਸਾਰੇ ਮਨਰੇਗਾ ਮਜ਼ਦੂਰਾਂ ਨੂੰ ਕਾਨੂੰਨ ਦੇ ਮੁਤਾਬਿਕ ਕੰਮ ਨਹੀਂ ਦਿੱਤਾ ਜਾਂਦਾ ਅਤੇ ਨਾਂ ਹੀ ਸਾਰੇ ਕਿਰਤੀਆਂ ਨੂੰ ਇੱਕੋ ਜਿਹਾ ਕੰਮ ਦਿੱਤਾ ਜਾ ਰਿਹਾ ਹੈ। ਵਫ਼ਦ ਨੇ ਮੰਗ ਕੀਤੀ ਕਿ ਮਨਰੇਗਾ ਕਾਨੂੰਨ ਨੂੰ ਹੂਬਹੂ ਲਾਗੂ ਕੀਤਾ ਜਾਵੇ ਅਤੇ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਇੱਕ ਮੀਟਿੰਗ ਤੈਅ ਕੀਤੀ ਜਾਵੇ ਅਧਿਕਾਰੀਆਂ ਵੱਲੋਂ ਯੂਨੀਅਨ ਦੇ ਆਗੂਆਂ ਨੂੰ ਸੁਝਾਅ ਦਿੱਤਾ ਕਿ ਮਨਰੇਗਾ ਮਜ਼ਦੂਰਾਂ ਨੂੰ ਦਰਪੇਸ਼ ਮਾਮਲਿਆਂ ਬਾਰੇ ਇੱਕ ਨੋਟ ਬਣਾ ਕੇ ਦਿੱਤਾ ਜਾਵੇ।ਇਸ ਤੋਂ ਉਪਰੰਤ ਮਿਲ਼ ਬੈਠ ਕੇ ਮਸਲੇ ਹੱਲ ਕੀਤੇ ਜਾਣਗੇ। ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਵੱਲੋਂ ਜ਼ਿਲ੍ਹੇ ਭਰ ਦੇ ਮਜ਼ਦੂਰਾਂ ਨੂੰ ਦਰਪੇਸ਼ ਸਮਸਿਆਵਾਂ ਦਾ ਲਿਖ਼ਤੀ ਏਜੰਡਾ ਤਿਆਰ ਕਰਕੇ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ।ਵਫ਼ਦ ਵਿਚ ਹੋਰਨਾਂ ਤੋਂ ਇਲਾਵਾ ਸਾਥੀ ਹਰੀ ਰਾਮ ਭੱਟੀ, ਸਿਕੰਦਰ ਬਖ਼ਸ਼ ਮੰਡ ਚੌਂਤਾ, ਕੇਵਲ ਸਿੰਘ ਮੁਲਾਂਪੁਰ, ਕਰਮਜੀਤ ਭੌਰਲਾ, ਬੀਬੀ ਹਰਪ੍ਰੀਤ ਕੌਰ ਹਰਬੰਸਪੁਰਾ,ਰਾਜ ਰਾਣੀ,ਬਗਲੀ ਖੁਰਦ ,ਮੇਵਾ ਸਿੰਘ ਰਕਬਾ, ਗੁਰਨਾਮ ਕੌਰ, ਕਮਲਜੀਤ ਕੌਰ, ਸੁਖਵਿੰਦਰ ਕੌਰ,ਨਿਰਮਲਾ ਰਾਣੀ,ਭੋਲੀ ਮਨਜੀਤ ਕੌਰ ਕੁਲਵੰਤ ਕੌਰ ਆਦਿ ਹਾਜ਼ਰ ਸਨ।