ਸ੍ਰੀ ਫ਼ਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਹੋਣਹਾਰ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਯੋਜਿਤ ਅੰਤਰ ਕਾਲਜ ਕੁਸ਼ਤੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਬੀ.ਏ. ਭਾਗ ਪਹਿਲਾ ਦੀ ਖੁਸ਼ਪ੍ਰੀਤ ਕੌਰ ਨੇ 72 ਕਿੱਲੋ ਵਰਗ ਵਿੱਚ ਗੋਲਡ ਮੈਡਲ ਅਤੇ ਐਮ.ਏ. ਪੰਜਾਬੀ ਭਾਗ ਪਹਿਲਾ ਦੇ ਹਰਮਨਪ੍ਰੀਤ ਸਿੰਘ ਨੇ 82 ਕਿੱਲੋ ਵਰਗ ਵਿੱਚ ਸਿਲਵਰ ਮੈਡਲ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਵਿੱਦਿਅਕ, ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਖੇਡ ਸਰਗਰਮੀਆਂ ਵਿੱਚ ਵੀ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਕਾਲਜ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਕੌਰ ਅਤੇ ਕੋਚ ਸ੍ਰ. ਬਹਾਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਉਨ੍ਹਾਂ ਨੂੰ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।