ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 31 ‘ਚ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Share and Enjoy !

Shares

ਲੁਧਿਆਣਾ (ਆਰ.ਸੀ. ਸਿੰਘ) : ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 1 ਅਧੀਨ ਮੁਹੱਲਾ ਗੁਰੂ ਨਾਨਕ ਨਗਰ, ਗਲੀ ਨੰ 1 ਦੇ ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 12 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁਹੱਲਾ ਗੁਰੂ ਨਾਨਕ ਨਗਰ ਦੇ ਵਸਨੀਕ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ ਪਰ ਕਿਸੇ ਨੇ ਬਾਂਹ ਨਾ ਫੜੀ। ਹੁਣ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ਸਰਕਾਰ ਦੌਰਾਨ ਉਨ੍ਹਾ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਇਸ ਮੌਕ ਤੇ ਸਰਬਜੀਤ ਸਿੰਘ ਸਰਬਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published. Required fields are marked *