ਲੁਧਿਆਣਾ। ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤੀ ਗਿਆ। ਜਿਸ ਅੰਦਰ ਭਾਈ ਨਰਿੰਦਰ ਸਿੰਘ ਹਜ਼ੂਰੀ ਕੀਰਤਨੀਏ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ। ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਜ਼ਬਰ ਤੇ ਜ਼ੁਲਮ ਦਾ ਟਾਕਰਾ ਕਰਦੇ ਹੋਏ ਆਪਣਾ ਸਮੁੱਚਾ ਪਰਿਵਾਰ ਵਾਰ ਦਿੱਤਾ, ਉਥੇ ਨਾਲ ਹੀ ਖਾਲਸਾ ਪੰਥ ਦੀ ਸਿਰਜਣਾ ਕਰਕੇ ਇੱਕ ਨਵੇਂ ਇਨਕਲਾਬ ਦੀ ਸਿਰਜਣਾ ਵੀ ਕੀਤੀ। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਵਿਰਾਸਤ ਬਾਣੀ ਤੇ ਬਾਣੇ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਸਕਾਰ ਕਰਦਿਆਂ ਹੋਇਆਂ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲ ਕੇ ਬਾਣੇ ਤੇ ਬਾਣੀ ਦੇ ਧਾਰਨੀ ਬਣਨ ਦੀ ਤਕੀਦ ਵੀ ਕੀਤੀ। ਇਸ ਦੌਰਾਨ ਸ. ਭੁਪਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ ।
ਕੀਰਤਨ ਸਮਾਗਮ ਦੌਰਾਨ ਸਮਾਗਮ ਅੰਦਰ ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,,ਮਨਜੀਤ ਸਿੰਘ ਟੋਨੀ, ,ਸੁਰਿੰਦਰਪਾਲ ਸਿੰਘ ਭੁਟੀਆਨੀ, ਰਜਿੰਦਰ ਸਿੰਘ ਮੱਕੜ, ਭੁਪਿੰਦਰਪਾਲ ਸਿੰਘ ਧਵਨ ,ਬਲਜੀਤ ਸਿੰਘ ਦੂਆ ਮਹਿੰਦਰ ਸਿੰਘ ਡੰਗ ,ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ ,ਹਰਮੀਤ ਸਿੰਘ ਡੰਗ ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਅਵਤਾਰ ਸਿੰਘ ਮਿੱਢਾ,ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ, ਜਸਪਾਲ ਸਿੰਘ ਪਿੰਕੀ ,ਮਨਮੋਹਨ ਸਿੰਘ ,,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ,, ਬਲ ਫਤਹਿ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।