ਫਿਲੌਰ (ਰਵੀ ਕੁਮਾਰ):ਸਮਾਜ ਸੇਵਕ ਡਾ.ਬਲਜੀਤ ਸਿੰਘ ਅਤੇ ਉਨ੍ਹਾਂ ਦੇ ਭਰਾ ਕਬੱਡੀ ਖਿਡਾਰੀ ਧਰਮਿੰਦਰ ਧਿੰਦੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਬੀਤੇ ਕੱਲ ਸਵੇਰੇ ਲਗਭਗ 10 ਵਜੇਂ ਉਨ੍ਹਾਂ ਦੀ ਮਾਤਾ ਬੀਬੀ ਸਰੋਜ ਬਾਲਾ (63) ਸਾਲ ਦੀ ਸੰਖੇਪ ਬਿਮਾਰੀ ਦੌਰਾਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ। ਉਨ੍ਹਾਂ ਦੀ ਬੇਵਕਤੀ ਮੌਤ ‘ਤੇ ਇਲਾਕੇ ਭਰ ਦੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਵੱਖ-ਵੱਖ ਸਮਾਜਿਕ ਸੰਗਠਨਾਂ ਅਤੇ ਸਮਾਜ ਸੇਵੀ ਸੰਸਥਾਵਾਂ, ਪੰਚਾਂ ਸਰਪੰਚਾਂ, ਮੋਹਤਬਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਬੀਬੀ ਸਰੋਜ ਬਾਲਾ ਦਾ ਅੰਤਿਮ ਸਸਕਾਰ 22 ਦਸੰਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਿਹਿ ਪਿੰਡ ਛੋਕਰਾਂ ਵਿਖੇ ਬਾਅਦ ਦੁਪਿਹਰ 1 ਵਜੇ ਕੀਤਾ ਜਾਵੇਗਾ |