ਫਿਰੋਜ਼ਪੁਰ ( ਜੋਗਿੰਦਰ ਸਿੰਘ ਭੋਲਾ ) :ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਮੂਹ ਕਿਸਾਨ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫਤਰ ਮੂਹਰੇ 12 ਵਜੇ ਤੋਂ ਲੈ ਕੇ 3 ਵਜੇ ਤੱਕ ਧਰਨਾ ਦੇ ਕੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦੀ ਜਾਨ ਬਚਾਈ ਜਾਵੇ ਦਿੱਲੀ ਵੱਲ ਮਾਰਚ ਕਰ ਰਿਹਾ ਕਿਸਾਨਾਂ ਤੇ ਕੀਤਾ ਜਾ ਰਿਹਾ ਜਬਰ ਬੰਦ ਕੀਤਾ ਜਾਵੇ ਜੇਲ ਚੋਂ ਬੰਦ ਕਿਸਾਨਾਂ ਨੂੰ ਰਿਹਾ ਕੀਤਾ ਜਾਵੇ ਤੇ ਨੈਸ਼ਨਲ ਐਗਰੀਕਲਚਰ ਮਾਰਕੀਟ ਪਾਲਸੀ ਵਾਪਸ ਲਈ ਜਾਵੇ, ਰੋਹ ਵਿਚ ਆਏ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਗੰਭੀਰਤਾ ਨਾਲ ਨਾਹ ਲਏ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਭਾਵੇਂ ਕਿ ਮੌਸਮ ਖਰਾਬ ਹੋਣ ਦੇ ਬਾਵਜੂਦ ਵਰਦੇ ਮੀਂਹ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਜ਼ਿਲਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਇਕੱਠੇ ਹੋਏ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜੀ ਗਈ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਫਰੇਮ ਵਰਕ ਨੂੰ ਕਿਸੇ ਹਾਲਤ ਵਿੱਚ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਅਸੀਂ ਦਿੱਲੀ ਦੇ ਬਾਰਡਰਾਂ ਤੇ 13 ਮਹੀਨੇ ਸੰਘਰਸ਼ ਕਰਕੇ ਜੋ ਕਾਲੇ ਖੇਤੀ ਕਾਨੂੰਨ ਰੱਦ ਕਰਵਾਏ ਸਨ ਕੇਂਦਰ ਸਰਕਾਰ ਉਹਨਾਂ ਹੀ ਕਾਨੂੰਨਾਂ ਨੂੰ ਸੂਬਿਆਂ ਰਾਹੀਂ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕੇਂਦਰ ਸਰਕਾਰ ਦੀ ਇਸ ਸਾਜ਼ਿਸ਼ ਦੇ ਖਿਲਾਫ ਆਉਣ ਵਾਲੇ ਸਮੇਂ ਵਿੱਚ ਕਿਸਾਨ ਮੋਰਚਾ ਭਾਰਤ ਪੱਧਰ ਤੇ ਤਕੜਾ ਸੰਘਰਸ਼ ਸ਼ੁਰੂ ਕਰੇਗਾ ਕਿਸਾਨ ਆਗੂਆਂ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਸੰਘਰਸ਼ ਲੜ ਰਹੇ ਕਿਸਾਨਾਂ ਨਾਲ ਇੱਕੋ ਮੁੱਠਤਾ ਜਾਹਰ ਕੀਤੀ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜੰਗੀਰ ਸਿੰਘ ਖਹਿਰਾ, ਗੁਲਜਾਰ ਸਿੰਘ ਕੱਬਰ ਵੱਛਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੁਰਜੀਤ ਕੁਮਾਰ, ਅਵਤਾਰ ਸਿੰਘ ਮਹਿਮਾ ਸੂਬਾ ਪ੍ਰੈੱਸ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਹਰਦੀਪ ਸਿੰਘ ਕਰਮੂਵਾਲਾ ਭਾਰਤੀ ਕਿਸਾਨ ਯੂਨੀਅਨ ਮਾਨਸਾ ,ਹਰਪ੍ਰੀਤ ਸਿੰਘ ਜ਼ਿਲਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ,ਪ੍ਰਗਟ ਸਿੰਘ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਹਰਬੰਸ ਸਿੰਘ ਕੌੜਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਸੁਖਮੰਦਰ ਸਿੰਘ, ਕੌਮੀ ਕਿਸਾਨ ਯੂਨੀਅਨ ਪੰਜਾਬ ਲਖਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਗੁਰਦੀਪ ਸਿੰਘ, ਬੀਕੇਯੂ ਪੰਜਾਬ ਡੈਮੋਕਰੇਟਿਕ ਫਰੰਟ ਪ੍ਰਧਾਨ ਮਲਕੀਤ ਸਿੰਘ ਹਰਾਜ, ਗੁਰਮੀਤ ਸਿੰਘ ਫਰੀਦੇ ਵਾਲਾ ਵਾਲਾ ਜ਼ਿਲਾ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਬਲਕਾਰ ਸਿੰਘ ਜੋਧਪੁਰ, ਹਰਬੰਸ ਸਿੰਘ ਜੋਧਪੁਰ ,ਜ਼ਿਲਾ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਕੜਮਾ, ਜਤਿੰਦਰ ਸਿੰਘ ਕੜਮਾ ,ਪ੍ਰਨੀਤ ਸਿੰਘ ਭੜਾਣਾ, ਅੰਮ੍ਰਿਤ ਪਾਲ ਸਿੰਘ ਕਲਾਸ ,ਗੁਰਪ੍ਰੀਤ ਸਿੰਘ ਗੱਟੀ , ਜਗਰਾਜ ਸਿੰਘ ਗੱਟੀ, ਸੀਨੀਅਰ ਮੀਤ ਪ੍ਰਧਾਨ ਬਗੀਚਾ ਸਿੰਘ ਆਦਿ ਹਾਜ਼ਰ ਸਨ।