ਸਵਾਮਿਤਵ ਸਕੀਮ ਤਹਿਤ ਸੰਗਰੂਰ ਦੇ 62 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Share and Enjoy !

Shares
ਸੰਗਰੂਰ (ਜਗਸੀਰ ਲੌਂਗੋਵਾਲ):  ਭਾਰਤ ਸਰਕਾਰ ਦੀ ਸਵਾਮਿਤਵ ਯੋਜਨਾ ਦੇ ਤਹਿਤ ਅੱਜ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੂੰ ਏਡੀਸੀ (ਵਿਕਾਸ) ਸੁਖਚੈਨ ਸਿੰਘ ਪਾਪੜਾ ਵੱਲੋਂ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਗਏ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਵੀਡੀਓ ਕਾਨਫਰੰਸ ਜ਼ਰੀਏ 62 ਤੋਂ ਵਧੇਰੇ ਪ੍ਰਾਪਰਟੀ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਗਏ। ਉਹਨਾਂ ਦੱਸਿਆ ਕਿ ਇਸ ਵੀਡੀਓ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਬੋਧਨ ਕੀਤਾ ਗਿਆ। ਇਸ ਸਮਾਗਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਸਵਾਮਿਤਵ ਯੋਜਨਾ ਨੂੰ ਨਵੀਨਤਮ ਸਰਵੇਖਣ ਡ੍ਰੋਨ ਟੈਕਨੋਲੋਜੀ ਦੇ ਜ਼ਰੀਏ ਪਿੰਡਾਂ ਵਿੱਚ ਵਸੋਂ ਵਾਲੇ ਖੇਤਰਾਂ ਵਿੱਚ ਘਰਾਂ ਦੇ ਮਾਲਕਾਂ ਨੂੰ “ਅਧਿਕਾਰ ਪੱਤਰ” ਪ੍ਰਦਾਨ ਕਰਕੇ ਗ੍ਰਾਮੀਣ ਭਾਰਤ ਦੀ ਆਰਥਿਕ ਪ੍ਰਗਤੀ ਨੂੰ ਵਧਾਉਣ ਦੇ ਵਿਜ਼ਨ ਦੇ ਨਾਲ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਪ੍ਰਾਪਰਟੀਆਂ ਦੀ ਆਰਥਿਕ ਲਾਭ ਪ੍ਰਾਪਤੀ ਨੂੰ ਸੁਗਮ ਬਣਾਉਣ ਅਤੇ ਬੈਂਕ ਕਰਜ਼ਿਆਂ ਦੇ ਜ਼ਰੀਏ ਸੰਸਥਾਗਤ ਕ੍ਰੈਡਿਟ ਉਪਲਬਧ ਕਰਵਾਉਣ, ਪ੍ਰਾਪਰਟੀ ਸਬੰਧੀ ਵਿਵਾਦਾਂ ਨੂੰ ਘੱਟ ਕਰਨ, ਗ੍ਰਾਮੀਣ ਖੇਤਰਾਂ ਵਿੱਚ ਪ੍ਰਾਪਰਟੀਆਂ ਅਤੇ ਪ੍ਰਾਪਰਟੀ ਟੈਕਸ ਦੇ ਬਿਹਤਰ ਮੁੱਲਾਂਕਣ ਦੀ ਸੁਵਿਧਾ ਪ੍ਰਦਾਨ ਕਰਨ ਅਤੇ ਵਿਆਪਕ ਗ੍ਰਾਮ-ਪੱਧਰੀ ਯੋਜਨਾ ਬਣਾਉਣ ਵਿੱਚ ਵੀ ਮਦਦ ਕਰਦੀ ਹੈ। ਏ.ਡੀ.ਸੀ. ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਮੁਹੱਈਆ ਕਰਵਾਉਣ ਲਈ ਡ੍ਰੋਨ ਸਰਵੇ ਕਰਵਾ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਵਿਤਕਰੇ ਤੋਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮਾਲ ਅਫਸਰ ਗੁਰਲੀਨ ਕੌਰ, ਮਾਲ ਵਿਭਾਗ ਦੇ ਹੋਰ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਵੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published. Required fields are marked *