ਲੌਂਗੋਵਾਲ (ਜਗਸੀਰ ਲੌਂਗੋਵਾਲ:ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ ਬੀ ਐਸ ਸੀ ਨਵੀ ਦਿੱਲੀ ਤੋਂ ਮਾਨਤਾ ਪ੍ਹਾਪਤ) ਦੇ ਕੈਂਪਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਇਆ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਵਿਕਾਸ ਸੂਦ ਦੀ ਅਗਵਾਈ ਵਿੱਚ ਸਮੂਹ ਸਟਾਫ ਅਤੇ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਸਵੇਰ ਦੀ ਵਿਸ਼ੇਸ਼ ਸਭਾ ਕਰਵਾਈ ਗਈ, ਜਿਸ ਵਿੱਚ ਸ਼ਹੀਦੀ ਦਿਵਸ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਸ਼ਬਦ ਗਾਇਨ ਕੀਤੇ ਗਏ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਪ੍ਰਿੰਸੀਪਲ ਡਾਃ ਵਿਕਾਸ ਸੂਦ ਨੇ ਬੱਚਿਆ ਨੂੰ ਦੱਸਿਆ ਕਿ ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਮਾਤਾ ਪਿਤਾ ਅਤੇ ਚਾਰੇ ਸਾਹਿਬਜ਼ਾਦਿਆਂ ਨੂੰ ਸਿੱਖ ਧਰਮ ਤੋਂ ਕੁਰਬਾਨ ਕਰਕੇ ਸਿੱਖੀ ਦਾ ਬੀਜ ਬੀਜਿਆ। ਉਨ੍ਹਾਂ ਦਾ ਆਪਣਾ ਸਾਰਾ ਜੀਵਨ ਸਿੱਖ ਧਰਮ ਲਈ ਹੀ ਨਹੀਂ, ਸਗੋਂ ਸਮੁੱਚੀ ਲੋਕਾਈ ਦੀ ਭਲਾਈ ਲਈ ਦੁੱਖ ਤਕਲੀਫਾਂ ਅਤੇ ਵੱਡੀਆਂ ਘਟਨਾਵਾਂ ਵਿੱਚੋਂ ਗੁਜਰਦਿਆਂ ਹੋਇਆ ਗੁਜ਼ਰਿਆ। ਪੂਰੀ ਦੁਨੀਆਂ ਦੇ ਵਿੱਚ ਸਭ ਤੋਂ ਦਿਲ ਕੰਬਾਊ ਘਟਨਾ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਫਤਹਿ ਸਿੰਘ ਦੀ ਹੈ। ਸ਼ਹਾਦਤ ਸਮੇਂ ਜ਼ੋਰਾਵਰ ਸਿੰਘ ਦੀ ਉਮਰ 7 ਸਾਲ 11 ਮਹੀਨੇ 8 ਦਿਨ ਦੀ ਸੀ ਤੇ ਫਤਹਿ ਸਿੰਘ ਦੀ ਉਮਰ 5 ਸਾਲ 10 ਮਹੀਨੇ 10 ਦਿਨ ਦੀ ਸੀ।ਸਕੂਲ ਮੈਨੇਜਮੈਂਟ ਨੇ ਚਾਰੋ ਸਾਹਿਬਜ਼ਾਦਿਆਂ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਸਿੱਖ ਧਰਮ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇੱਕ ਲਾਸਾਨੀ ਕੁਰਬਾਨੀ ਹੈ ਜਿਸ ਦੀ ਮਿਸਾਲ ਪੂਰੀ ਦੁਨੀਆ ਚ ਨਹੀਂ ਮਿਲਦੀ। ਉਨਾਂ ਨੇ ਸਾਰੇ ਹੀ ਬੱਚਿਆਂ ਨੂੰ ਗੁਰੂ ਸਾਹਿਬ ਜੀ ਦੇ ਪਾਏ ਹੋਏ ਪੂਰਨਿਆਂ ਉੱਪਰ ਚੱਲਣ ਲਈ ਪ੍ਰੇਰਤ ਕੀਤਾ। ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾਃ ਵਿਕਾਸ ਸੂਦ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।