15ਵੇਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ-2025’ ਮੁਕਾਬਲੇ ਸਬੰਧੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ

Share and Enjoy !

Shares
ਸੰਗਰੂਰ (ਜਗਸੀਰ ਲੌਂਗੋਵਾਲ): ਲੋਕਤੰਤਰ ’ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫਸਰ (ਸੀ.ਈ.ਓ.) ਪੰਜਾਬ, ਚੰਡੀਗੜ੍ਹ ਵੱਲੋਂ 15ਵੇਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ-2025’ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ- ਕਮ -ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ‘ਪੰਜਾਬ ਇਲੈਕਸ਼ਨ ਕੁਇੱਜ-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟਰੇਸ਼ਨ ਮਿਤੀ 17 ਜਨਵਰੀ 2025 ਤੱਕ ਕਰਵਾਈ ਜਾ ਸਕਦੀ ਹੈ ਅਤੇ ਆਨਲਾਈਨ ਇਲੈਕਸ਼ਨ ਕੁਇੱਜ ਮੁਕਾਬਲਾ ਮਿਤੀ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ ਮਿਤੀ 24 ਜਨਵਰੀ 2025 ਨੂੰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ
ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜਿਲ੍ਹਾ ਪੱਧਰ ’ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇੱਜ-2025 ਲਈ ਆਨਲਾਈਨ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ ਅਤੇ ਮੁਕਾਬਲੇ ਵਿੱਚ ਸ਼ਾਮਿਲ ਹੋਣ ਲਈ ਵੋਟਰ ਸ਼ਨਾਖਤੀ ਕਾਰਡ, ਅਧਾਰ ਕਾਰਡ ਜਾਂ ਸਕੂਲ/ਕਾਲਜ ਵੱਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾ ਕਰਵਾਇਆ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਸੂਬਾ ਪੱਧਰ ‘ਤੇ ਜੇਤੂਆਂ ਨੂੰ ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮੌਕੇ ਸੀ.ਈ.ਓ. ਪੰਜਾਬ ਵੱਲੋਂ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

About Post Author

Share and Enjoy !

Shares

Leave a Reply

Your email address will not be published. Required fields are marked *