ਖਨੌਰੀ : ਖਨੌਰੀ ਨੇੜਲੇ ਪਿੰਡ ਧਮਧਾਨ ਸਾਹਿਬ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਪਾਤਸ਼ਾਹੀ ਨੌਵੀਂ ਦੀ ਚਰਨ ਸ਼ੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸਾਹਿਬ ਹੈ, ਇਸ ਸਥਾਨ ਤੇ ਅੱਜ ਬੰਦੀ ਛੋੜ ਦਿਵਸ ਅਤੇ ਮੱਸਿਆ ਦਾ ਦਿਹਾੜਾ ਮਨਾਇਆ ਧੂਮ ਧਾਮ ਨਾਲ ਮਨਾਇਆ ਗਿਆ ਜਿੱਥੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਦਰਸ਼ਨ ਕੀਤੇ ਅਤੇ ਬਾਣੀ ਸਰਵਣ ਕੀਤੀ। ਗੁਰੂ ਘਰ ਅੰਦਰ ਕੀਰਤਨੀ ਤੇ ਢਾਡੀ ਜੱਥਿਆਂ ਵੱਲੋਂ ਬੰਦੀ ਛੋੜ ਦਿਵਸ ਦਿਹਾੜੇ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਚਾਨਣ ਪਾਇਆ। ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਦੇ ਇਤਿਹਾਸ ਬਾਰੇ ਗੱਲ ਕਰਦੇ ਇਸ ਸਥਾਨ ਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਤਿੰਨ ਮਹੀਨਿਆਂ ਦੇ ਕਰੀਬ ਸਮਾਂ ਇਸ ਅਸਥਾਨ ਤੇ ਰਹੇ ਅਤੇ ਉਹਨਾਂ ਦੀ ਜੀਵਨੀ ਬਾਰੇ ਵੀ ਵਿਸਥਾਰ ਨਾਲ ਸੰਗਤਾਂ ਨੂੰ ਚਾਨਣਾ ਪਾਇਆ ਅੱਜ ਇਸ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਚੁੱਕੇ ਗੁਰੂ ਘਰ ਦੇ ਦਰਸ਼ਨ ਕੀਤੇ ਅਤੇ ਬਾਣੀ ਸਰਵਣ ਕੀਤੀ ਅਤੇ ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ|