ਲਾਰੇਂਸ ਸਕੂਲ  ‘ਚ ਵਿਦਿਆਰਥੀ ਲਈ ਮਨਾਇਆ ਗਿਆ  ਟਰੈਫ਼ਿਕ ਜਾਗਰੂਕਤਾ ਦਿਵਸ

Share and Enjoy !

Shares


ਵਿਦਿਆਰਥੀਆਂ ਅਤੇ ਸਟਾਫ਼ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਦਿਤੀ ਜਾਣਕਾਰੀ

ਮੋਹਾਲੀ : ਲਾਰੇਂਸ ਸਕੂਲ ਦੇ ਵਿਦਿਆਰਥੀਆਂ ਨੂੰ  ਟ੍ਰੈਫਿਕ ਨਿਯਮਾਂ ਨਾਲ ਜਾਣੂ ਕਰਾਉਣ ਦੇ ਮੰਤਵ ਨਾਲ  ਸਕੂਲ ਵਿਚ  ਟਰੈਫ਼ਿਕ ਜਾਗਰੂਕਤਾ ਦਿਵਸ ਮਨਾਇਆ ਗਿਆ । ਇਸ ਦਾ ਮੰਤਵ  ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਟਰੈਫ਼ਿਕ ਦੇ ਨਿਯਮਾਂ ਨਾਲ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਦੇ ਪਾਲਨ ਲਈ ਪ੍ਰੇਰਿਤ ਕਰਨਾ ਸੀ ।  ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ, ਡਰਾਈਵਰਾਂ, ਕਲੀਨਰਾਂ ਅਤੇ ਸਟਾਫ਼ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਾਇਆ ਅਤੇ ਉਨ੍ਹਾਂ ਨੂੰ ਆਵਾਜਾਈ ਦੇ ਦੌਰਾਨ ਵਾਪਰਨ ਵਾਲੇ ਹਾਦਸਿਆਂ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਵੱਲੋਂ ਪ੍ਰੋਗਰਾਮ ਦੌਰਾਨ ਵੱਖ-ਵੱਖ ਟ੍ਰੈਫਿਕ ਸਿਗਨਲ, ਜ਼ੈਬਰਾ ਕਰਾਸਿੰਗ, ਟਰੈਫ਼ਿਕ ਲਾਈਟਾਂ ਅਤੇ ਹੈਲਮਟ ਦੇ ਇਸਤੇਮਾਲ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਸਕੂਲ ਦੇ ਵਿਦਿਆਰਥੀਆਂ ਅਤੇ ਡਰਾਈਵਰਾਂ ਨੂੰ ਵੀਡੀਓ ਫ਼ਿਲਮ ਰਾਹੀਂ ਵੀ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵੀ ਟਰੈਫ਼ਿਕ ਪੁਲਿਸ ਦੇ ਅਧਿਕਾਰੀਆਂ ਕੋਲੋਂ ਕੁੱਝ ਮਹੱਤਵਪੂਰਨ ਸਵਾਲ ਵੀ ਪੁੱਛੇ ਗਏ ਇਹਨਾਂ ਸਬੰਧੀ ਂ ਉਨ੍ਹਾਂ ਨੂੰ ਬੜੇ ਹੀ ਸਰਲ ਅਤੇ ਰੋਚਕ ਤਰੀਕੇ ਨਾਲ ਸਮਝਾਇਆ ਗਿਆ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ  ਵੀਨਾ ਮਲਹੋਤਰਾ ਵੱਲੋਂ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਗਿਆ ਉਹ ਦੱਸੇ ਗਏ ਟ੍ਰੈਫਿਕ ਨਿਯਮਾਂ ਨੂੰ ਚੰਗੀ ਤਰ੍ਹਾਂ ਸਮਝ ਲੈਣ ਅਤੇ ਜ਼ਿੰਦਗੀ ਵਿਚ ਪੂਰੀ ਤਰ੍ਹਾਂ ਯਾਦ ਰੱਖਣ ਤਾਂ ਜੋ ਭਵਿੱਖ ਵਿਚ ਉਹ ਆਪਣੀ ਤੇ ਸਮਾਜ ਦੀ ਬਿਹਤਰੀ ਵਿਚ ਆਪਣਾ ਯੋਗਦਾਨ ਪਾ ਸਕਣ।

About Post Author

Share and Enjoy !

Shares

Leave a Reply

Your email address will not be published. Required fields are marked *