ਲੁਧਿਆਣਾ : ਇਸ ਸਮੇਂ ਸੂਬੇ ਦੀ ਭਗਵੰਤ ਮਾਨ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ ਅਤੇ ਉਹ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੀ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਮਾਨ ਸਰਕਾਰ ਸਿਰਫ ਵਾਅਦਿਆਂ ਦੀ ਸਰਕਾਰ ਹੈ । ਇਹੋ ਜਿਹੀ ਸਥਿਤੀ ਵਿੱਚ ਮਾਨ ਸਰਕਾਰ ਤੇ “ਥੋਥਾ ਚਨਾ ਬਾਜੇ ਘਣਾ” ਵਾਲੀ ਕਹਾਵਤ ਪੂਰੀ ਤਰ੍ਹਾਂ ਢੁਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਪਾਰਟੀ ਦੇ ਮੁੱਖ ਦਫਤਰ ਵਿੱਖੇ ਇੱਕ ਖਾਸ ਮੀਟਿੰਗ ਦੌਰਾਨ ਕਰਦਿਆਂ ਦੋਸ਼ ਲਾਇਆ ਕਿ ਜਦੋਂ ਤੋਂ ਭਗਵੰਤ ਮਾਨ ਦੀ ਸਰਕਾਰ ਸੱਤਾ ’ਚ ਆਈ ਹੈ, ਪੰਜਾਬ ਕਰਜ਼ੇ ਵਿੱਚ ਡੁੱਬਦਾ ਜਾ ਰਿਹਾ ਹੈ । ਇਹ ਪਹਿਲੀ ਵਾਰ ਨਹੀਂ ਹੈ ਕਿ ਇਸ ਵਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲੀਆਂ । ਅਜਿਹਾ ਪਹਿਲਾਂ ਵੀ ਕਈ ਵਾਰ ਹੋ ਚੁੱਕਾ ਹੈ ਅਤੇ ਹਰ ਵਾਰ ਮਾਨ ਸਰਕਾਰ ਕਰਜ਼ਾ ਲੈ ਕੇ ਮੁਲਾਜ਼ਮਾਂ ਨੂੰ ਤਨਖਾਹਾਂ ਦਿੰਦੀ ਹੈ । ਧੀਮਾਨ ਨੇ ਕਿਹਾ ਕਿ ਵੱਡੇ-ਵੱਡੇ ਸਾਈਨ ਬੋਰਡ ਲਗਾ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੀ ਭੋਲੀ-ਭਾਲੀ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ’ਚ ਸੂਬੇ ਦੀ ਕਾਨੂੰਨ ਵਿਵਸਥਾ ਬਿਗੜ ਚੁਕੀ ਹੈ ’ਤੇ ਪੰਜਾਬ ਦੀ ਸਨਅਤ ਦੂਜੇ ਰਾਜਾਂ ਵਿੱਚ ਜਾ ਰਹੀ ਹੈ । ਪਰ ਇਸ ਸਭ ਤੋਂ ਬੇਪ੍ਰਵਾਹ ਭਗਵੰਤ ਮਾਨ ਸਰਕਾਰ ਸਿਰਫ਼ ਵੱਡੇ-ਵੱਡੇ ਵਾਅਦੇ ਅਤੇ ਲਾਲੀਪਾਪ ਦੇ ਕੇ ਪੰਜਾਬੀਆਂ ਦੀ ਭਲਾਈ ਦਾ ਢੌਂਗ ਕਰ ਰਹੀ ਹੈ ਜੋ ਸੂਬੇ ਦੇ ਹਿੱਤ ਵਿੱਚ ਨਹੀਂ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਵਿਕਾਸ ਅਤੇ ਪੰਜਾਬ ਵਸੀਆਂ ਦੇ ਹਿੱਤਾਂ ਲਈ ਸੋਚਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਯਸ਼ਪਾਲ ਜਨੋਤਰਾ, ਜ਼ਿਲ੍ਹਾ ਮੀਤ ਪ੍ਰਧਾਨ ਡਾ: ਨਿਰਮਲ ਨਈਅਰ, ਨਵਲ ਜੈਨ, ਪ੍ਰੈੱਸ ਸਕੱਤਰ ਡਾ: ਸਤੀਸ਼ ਕੁਮਾਰ, ਦਿਹਾਤੀ ਜਨਰਲ ਸਕੱਤਰ ਹਰਪ੍ਰੀਤ ਮੋਨੂੰ, ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਵਿਜੇ ਖਟਕ, ਸੁਰੇਸ਼ ਮਿਗਲਾਨੀ ’ਤੇ ਹੋਰ ਹਾਜ਼ਰ ਸਨ।