20 ਨਵੰਬਰ ਨੂੰ ਬਰਨਾਲਾ ਵਿਧਾਨ ਸਭਾ ਹਲਕੇ ਦੀਆਂ ਚੋਣਾਂ ਵਿੱਚ ਅਨੁਸੂਚਿਤ ਜਾਤੀ ਮੋਰਚਾ ਅਹਿਮ ਭੂਮਿਕਾ ਨਿਭਾਉਣ ਦੇ ਸਮਰੱਥ – ਕੈਂਥ
ਧਨੌਲਾ (ਬਰਨਾਲਾ) : ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਪਿੰਡਾਂ ਵਿੱਚ ਪ੍ਰਚਾਰ ਕਰਨ ਲਈ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਵੱਲੋਂ ਪਿੰਡ ਕੱਟੂ (ਧਨੌਲਾ) ਦੇ ਵਾਸੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਾਰਟੀ ਦੇ ਨੀਤੀਗਤ ਪ੍ਰੋਗਰਾਮ ਤੋਂ ਜਾਣੂ ਕਰਵਾਇਆ ਗਿਆ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਅਨੁਸੂਚਿਤ ਜਾਤੀ ਮੋਰਚਾ ਦੇ ਮੀਤ ਪ੍ਰਧਾਨ ਅਤੇ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਦੇ ਇੰਚਾਰਜ ਸਰਦਾਰ ਪਰਮਜੀਤ ਸਿੰਘ ਕੈਂਥ ਨੇ ਪਿੰਡ ਦੀ ਨੁੱਕੜ ਮੀਟਿੰਗ ਦੌਰਾਨ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਪੰਜਾਬ ਵਿੱਚ ਗਰੀਬ ਪਰਿਵਾਰਾਂ ਲਈ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾ ਰਹੇ ਹਨ। ਜਿਸ ਕਾਰਨ ਦੇਸ਼ ਦੇ ਕਰੋੜਾਂ ਲੋਕ ਸਿੱਧੇ ਤੌਰ ‘ਤੇ ਗਰੀਬ ਵਰਗ ਨੂੰ ਲਾਭ ਪਹੁੰਚਾ ਰਹੇ ਹਨ, ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਮਨਰੇਗਾ, ਸਵੱਛ ਭਾਰਤ ਅਤੇ ਮਹਿਲਾ ਸਸ਼ਕਤੀਕਰਨ ਵਰਗੀਆਂ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਜੀਵਨ ਜਿਊਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕਰਜ਼ੇ ਦੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਮੋਦੀ ਸਰਕਾਰ ਮਜ਼ਦੂਰਾਂ ਅਤੇ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ। ਸਰਦਾਰ ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀ ਮੋਰਚਾ 20 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਹਲਕਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਨੁੱਕੜ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ: ਹਰਬੰਸ ਲਾਲ, ਵਿੱਕੀ ਰਾਏ, ਰਜਿੰਦਰ ਸਿੰਘ ਮਾਦੜਾ, ਲੰਬੜਦਾਰ ਅਮਨਦੀਪ ਸਿੰਘ, ਮਨਦੀਪ ਸਿੰਘ ਮਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਨੇ ਵੀ ਸ਼ਮੂਲੀਅਤ ਦੇ ਨਾਲ ਔਰਤਾਂ ਦੀ ਵੀ ਸ਼ਮੂਲੀਅਤ ਰਹੀ |