ਬੇਗਮਪੁਰਾ ਟਾਈਗਰ ਫੋਰਸ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਲਈ ਰਾਸ਼ਟਰਪਤੀ ਦੇ ਨਾਮ ਤੇ ਭੇਜਿਆ ਮੰਗ ਪੱਤਰ  ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦਾ ਅਪਮਾਨ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬੀਰਪਾਲ, ਹੈਪੀ

Share and Enjoy !

Shares
ਹੁਸ਼ਿਆਰਪੁਰ (ਤਰਸੇਮ ਦੀਵਾਨਾ ):ਬੇਗਮਪੁਰਾ ਟਾਈਗਰ ਫੋਰਸ ਦੇ ਇੱਕ ਵਫਦ ਵੱਲੋਂ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਦੀ ਅਗਵਾਈ ਹੇਠ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਸਵਿਧਾਨ ਦੇ ਰਚਾਇਤਾ ਮਾਨਯੋਗ ਡਾਕਟਰ ਬੀ ਆਰ ਅੰਬੇਡਕਰ ਜੀ ਦੀ ਸ਼ਾਨ ਦੇ ਖਿਲਾਫ  ਸੰਸਦ ਵਿੱਚ ਕੀਤੀਆਂ ਟਿੱਪਣੀਆਂ ਦੇ ਰੋਸ ਵਜੋਂ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦਰੋਪਤੀ ਮੁਰਮੂ ਦੇ ਨਾਮ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਕੋਮਲ ਮਿੱਤਲ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ਼ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦੇ ਕੀਤੇ ਅਪਮਾਨ ਨੂੰ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਕੈਂਬਨਿਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਨ ਸਬੰਧੀ ਮੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਅਤੇ ਜਿਲ੍ਹਾ ਪ੍ਰਧਾਨ ਹੈਪੀ ਫਤਹਿਗ੍ਹੜ ਨੇ ਦੱਸਿਆ ਕਿ ਮਾਨਯੋਗ ਰਾਸ਼ਟਰਪਤੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਾਲ ਹੀ ਵਿੱਚ ਸਰਦ ਰੁੱਤ ਇਜਲਾਸ ਦੌਰਾਨ ਸੰਸਦ ਵਿੱਚ ਆਪਣੇ ਬਿਆਨ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਰਤੀ ਸੰਵਿਧਾਨ ਦੇ ਮੂਲ ਨਿਰਮਾਤਾ ਅਤੇ ਕਰੋੜਾਂ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਮਸੀਹਾ, ਪ੍ਰੇਰਨਾ ਅਤੇ ਮੁਕਤੀਦਾਤਾ ਡਾ ਅੰਬੇਡਕਰ ਜੀ ਪ੍ਰਤੀ ਮੰਦਭਾਗੇ ਅਤੇ ਮਜ਼ਾਕੀਆ ਸ਼ਬਦ ਵਰਤੇ ਗਏ ਹਨ। ਉਹਨਾ ਕਿਹਾ ਕਿ ਇਹ ਨਾ ਸਿਰਫ਼ ਮੰਦਭਾਗੀ ਭਾਸ਼ਾ ਹੈ, ਸਗੋਂ ਬਾਬਾ ਸਾਹਿਬ ਪ੍ਰਤੀ ਡੂੰਘੀ ਅਸੰਵੇਦਨਸ਼ੀਲਤਾ ਅਤੇ ਜਾਤੀਵਾਦੀ ਮਾਨਸਿਕਤਾ ਨੂੰ ਵੀ ਦਰਸਾਉਂਦਾ ਹੈ।  ਇਸ ਕਾਰਨ ਬੇਗਮਪੁਰਾ ਟਾਈਗਰ ਫੋਰਸ ਅਤੇ ਭਾਰਤ ਭਰ ਦੇ ਅੰਬੇਡਕਰਵਾਦੀ ਵਿਅਕਤੀ ਦੇ ਸਵੈ-ਮਾਣ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਇਸ ਸਬੰਧੀ ਸਮਾਜ ਦੇ ਹਰ ਵਰਗ ਵਿੱਚ ਭਾਰੀ  ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੀ ਰਚਨਾ ਕਰਨ ਵਾਲੇ ਅਤੇ ਦੇਸ਼ ਨੂੰ ਲੋਕਤਾਂਤਰਿਕ ਕਦਰਾਂ-ਕੀਮਤਾਂ ਦੀਆਂ ਲੀਹਾਂ ਤੇ ਤੋਰਨ ਵਾਲੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦਾ ਇਸ ਤਰ੍ਹਾਂ ਦਾ ਅਪਮਾਨ ਅਤੇ ਨਿਰਾਦਰ ਲੋਕਾਂ ਨੂੰ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਹੈ। ਉਹਨਾ ਕਿਹਾ ਕਿ ਸੰਵਿਧਾਨਿਕ ਕਦਰਾਂ ਕੀਮਤਾਂ ਦੀ ਰਾਖੀ ਲਈ ਤੇ ਸਮਾਜ ਦੇ ਵਡੇਰੇ ਹਿੱਤਾਂ ਦੀ ਰਾਖੀ ਲਈ ਅਸੀਂ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਮੰਗ ਕਰਦੇ ਹਾਂ ਕਿ ਸੰਵਿਧਾਨ ਦੇ ਰਚਾਇਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਸ਼ਾਨ ਦੇ ਖਿਲਾਫ਼ ਅਪਸ਼ਬਦ ਬੋਲ ਕੇ ਉਨ੍ਹਾਂ ਦੀ ਸੰਵਿਧਾਨਿਕ ਪਦਵੀ ਦਾ ਅਪਮਾਨ ਕਰਨ ਵਾਲੇ ਮੱਨੂਵਾਦੀ ਸੋਚ ਦੇ ਧਾਰਨੀ ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਾਲ਼ੇ ਵੀ ਆਪਣੇ ਅਹੁਦੇ ਤੇ ਬਣੇ ਰਹਿਣਾ ਭਾਰਤੀ ਸੰਵਿਧਾਨ ਅਤੇ ਦੇਸ਼ ਦੀ ਗਣਤੰਤਰਤਾ ਦੀ ਭਾਵਨਾ ਦੇ ਉਲਟ ਹੈ ਇਸ ਲਈ ਉਹਨਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਉਹਨਾਂ ਨੂੰ ਦੇਸ਼ ਦੇ ਸੰਵਿਧਾਨਿਕ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ | ਬੇਗਮਪੁਰਾ ਟਾਈਗਰ ਫੋਰਸ ਨੇ ਮਾਨਯੋਗ ਰਾਸ਼ਟਰਪਤੀ ਪਾਸੋਂ ਆਸ ਪ੍ਰਗਟ ਕੀਤੀ ਕਿ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਦੇ ਹੋਏ ਇਸ ਗੰਭੀਰ ਮਾਮਲੇ ਨੂੰ ਤਵੱਜੋ ਦਿੰਦੇ ਹੋਏ ਢੁਕਵੇਂ ਕਦਮ ਉਠਾ ਕੇ ਦੇਸ਼ ਵਿੱਚ ਬਲ਼ ਰਹੀ ਰੋਹ ਦੀ ਜਵਾਲਾ ਨੂੰ ਸ਼ਾਂਤ ਕਰਨ ਵਿੱਚ ਆਪਣਾ ਯੋਗਦਾਨ ਦੇਣਗੇ | ਇਸ ਮੌਕੇ ਹੋਰਨਾਂ ਤੋ ਇਲਾਵਾ ਰਵੀ ਸੁੰਦਰ ਨਗਰ, ਸਾਬੀ ਸੁੰਦਰ ਨਗਰ,ਜਿਲ੍ਹਾ ਸਕੱਤਰ ਪ੍ਰਿੰਸ ਨਾਰਾ, ਅਮਨਦੀਪ, ਅਨਿਲ ਕੁਮਾਰ ਬੰਟੀ ਬਲਾਕ ਪ੍ਰਧਾਨ ਹਰਿਆਣਾ,ਸਤੀਸ਼ ਕੁਮਾਰ, ਮੋਹਿਤ ਕੁਮਾਰ ਨਾਰਾ,ਰੋਹਿਤ ਕੁਮਾਰ ਬੱਧਣ ਆਦਿ ਹਾਜ਼ਰ ਸਨ !

About Post Author

Share and Enjoy !

Shares

Leave a Reply

Your email address will not be published. Required fields are marked *