ਕਿਹਾ:- ਪੰਜਾਬ ਵਿੱਚ ਔਰਤਾਂ ਨੂੰ ਅੱਜ ਤੱਕ ਇੱਕ ਹਜ਼ਾਰ ਰੁਪਏ ਨਹੀਂ ਦਿੱਤੇ, ਹੁਣ ਦਿੱਲੀ ਵਿੱਚ ਔਰਤਾਂ ਨੂੰ 2100 ਰੁਪਏ ਦੇਣ ਦਾ ਕੀਤਾ ਜਾ ਰਿਹਾ ਹੈ ਝੂਠਾ ਵਾਅਦਾ
ਲੁਧਿਆਣਾ (ਨਰਿੰਦਰ ਕਲਸੀ) : ਦਿੱਲੀ ਵਿੱਖੇ ਹੋ ਰਹੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਜਨਤਕ ਰੈਲੀਆਂ ਵਿੱਚ ਔਰਤਾਂ ਨੂੰ 21 ਸੌ ਰੁਪਏ ਦੇਣ ਦਾ ਐਲਾਨ ਕਰ ਰਹੇ ਹੱਨ ਜੋ ਨਿਰੋਲ ਝੂਠ ਹੈ। ਸਥਾਨਕ ਜਿਲ੍ਹਾ ਭਾਜਪਾ ਦਫਤਰ ਵਿੱਖੇ ਜਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਆਯੋਜਿਤ ਪੱਤਰਕਾਰ ਮਿਲਣੀ ਦੌਰਾਨ ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ 2022 ਵਿੱਚ ਹੋਈਆਂ ਵਿਧਾਨ ਸਭਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾਬ ਗਿਆ ਸੀ ਅਤੇ ਹਰ ਜਿਲ੍ਹੇ ਵਿੱਚ ਔਰਤਾਂ ਤੋਂ ਫਾਰਮ ਵੀ ਭਰਵਾਏ ਗਏ ਸਨ ਪਰ ਤਿੰਨ ਸਾਲ ਖਤਮ ਹੋਣ ਨੂੰ ਆਏ ਕਿਸੇ ਔਰਤ ਨੂੰ ਇੱਕ ਹਜ਼ਾਰ ਰੁਪਿਆ ਨਹੀਂ ਮਿਲਿਆ। ਉਨ੍ਹ ਅੱਗੇ ਕਿਹਾ ਕਿ ਹੁਣ ਦਿੱਲੀ ਦੇ ਸਾਬਕਾ ਮੁੱਖਮੰਤਰੀ ਕੇਜਰੀਵਾਲ ਦਿੱਲੀ ਦੀ ਔਰਤਾਂ ਨੂੰ ਗੁਮਰਾਹ ਕਰਕੇ ਵੋਟਾਂ ਵਟੋਰਨ ਦੀਆਂ ਯੁਕਤਾਂ ਲੜਾ ਰਹੇ ਹਨ ਜਿਸਨੂੰ ਭਾਜਪਾ ਮਹਿਲਾ ਮੋਰਚਾ ਸਫਲ ਨਹੀਂ ਹੋਣ ਦਵੇਗਾ ਅਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਦੀ ਅਸਲੀਅਤ ਨੂੰ ਬੇਨਕਾਬ ਕਰੇਗਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦੇ ਪੂਰੇ ਨਾ ਹੋਣ ਕਾਰਨ ਹੁਣ ਪੰਜਾਬ ਦੇ ਲੋਕ ਖੁਦ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਜੋ ਫਾਰਮੂਲਾ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਖਤਿਆਰ ਕੀਤਾ ਗਿਆ ਸੀ ਹੁਣ ਉਹ ਹੀ ਫਾਰਮੂਲਾ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਸੁਪਰੀਮੋ ਕੇਜਰੀਵਾਲ ਦਿੱਲੀ ਚੋਣਾਂ ਵਿੱਚ ਵੀ ਵਰਤ ਰਹੇ ਹਨ ਪਰ ਭਾਜਪਾ ਇਸ ਨੂੰ ਸਫਲ ਨਹੀਂ ਹੋਣ ਦਵੇਗੀ । ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਲਗਾਤਾਰ ਦਿੱਲੀ ਵਿੱਚ ਚੋਣ ਮੀਟਿੰਗਾਂ ਵਿੱਚ ਔਰਤਾਂ ਨੂੰ 2100 ਰੁਪਏ ਦੇਣ ਦਾ ਐਲਾਨ ਕਰ ਰਿਹਾ ਹੈ, ਜੋ ਕਿ ਦਿੱਲੀ ਦੀਆਂ ਔਰਤਾਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮਹਿਲਾ ਮੋਰਚਾ ਦਿੱਲੀ ਜਾ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਔਰਤਾਂ ਨੂੰ ਗੁੰਮਰਾਹ ਕਰਨ ਦਾ ਪਰਦਾਫਾਸ਼ ਕਰੇਗੀ। ਇਸ ਮੌਕੇ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਸ਼ੀਨੂੰ ਚੁੱਘ, ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਸੂਬਾਈ ਬੁਲਾਰੇ ਪ੍ਰਿਤਪਾਲ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਜ਼ਿਲ੍ਹਾ ਮੀਤ ਪ੍ਰਧਾਨ ਡਾ: ਨਿਰਮਲ ਨਈਅਰ, ਨਵਲ ਜੈਨ, ਪ੍ਰੈੱਸ ਸਕੱਤਰ ਡਾ: ਸਤੀਸ਼ ਕੁਮਾਰ, ਸੋਸ਼ਲ ਮੀਡੀਆ ਸਕੱਤਰ ਰਾਜਨ ਪਾਂਧੇ, ਰਵੀ ਬੱਤਰਾ, ਸੁਰਿੰਦਰ ਕੌਸ਼ਲ, ਪਰਵੀਨ ਸ਼ਰਮਾ ਆਦਿ ਹਾਜ਼ਰ ਸਨ।