ਲਹਿਰਾਗਾਗਾ (ਜਗਸੀਰ ਲੌਂਗੋਵਾਲ):ਅਕੈਡਮਿਕ ਵਰਲਡ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ, ਪ੍ਰਿੰਸੀਪਲ ਸ਼੍ਰੀਮਤੀ ਜਸਵਿੰਦਰ ਚੀਮਾਂ ,ਸਮੂਹ ਸਟਾਫ ਅਤੇ ਬੱਚਿਆਂ ਨੇ ਲੋਹੜੀ ਦੀ ਪਵਿੱਤਰ ਅਗਨੀ ਵਿਚ ਤਿਲ, ਗੁੜ, ਮੂੰਗਫਲੀ, ਰੇਵੜੀ ਪਾ ਕੇ ਕੀਤੀ। ਇਸ ਮੌਕੇ ਸਕੂਲ ’ਚ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ’ਚ ਨਰਸਰੀ ਤੋ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀ ਪੰਜਾਬੀ ਪਹਿਰਾਵੇ ’ਚ ਸਕੂਲ ਪਹੁੰਚੇ। ਸਕੂਲ ਦੇ ਵਿਦਿਆਰਥੀਆਂ ਨੇ ਲੋਹੜੀ ਨਾਲ ਸਬੰਧਤ ਕਵਿਤਾ, ਗੀਤ, ਭਾਸ਼ਣ ਤੇ ਸੱਭਿਆਚਾਰਕ ਲੋਕ ਨਾਚ ਪੇਸ਼ ਕਰ ਕੇ ਖੂਬ ਰੰਗ ਬੰਨ੍ਹਿਆ। ਉਪਰੰਤ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਮੂੰਗਫਲੀ ਅਤੇ ਰੇਉਂੜੀਆਂ ਵੰਡੀਆਂ ਗਈਆਂ। ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਨੇ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਤੋਂ ਜਾਣੂ ਕਰਵਾਇਆ ਅਤੇ ਲੋਹੜੀ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪਿਆਰ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਪ੍ਰੇਰਨਾ ਦਿੰਦਾ ਹੈ। ਪ੍ਰਿੰਸੀਪਲ ਜਸਵਿੰਦਰ ਚੀਮਾਂ ਨੇ ਸਾਰਿਆਂ ਨੂੰ ਮਿਲਜੁਲ ਕੇ ਇਸ ਤਿਉਹਾਰ ਨੂੰ ਮਨਾਉਣਾ ਚਾਹੀਦਾ ਹੈ। ਅੰਤ ਵਿੱਚ ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਲੋਹੜੀ ਅਤੇ ਮੱਕਰ ਸੰਕ੍ਰਾਂਤੀ ਦੀ ਵਧਾਈ ਦਿੱਤੀ।ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕ ਰਾਜਵਿੰਦਰ, ਸਿਮਰਜੀਤ, ਮਨਦੀਪ, ਰਾਜਨਦੀਪ, ਹੀਨਾ, ਸੋਨੀਆ,ਸੋਨਿਕਾ, ਰਾਜਿੰਦਰ, ਸੁਰਭੀ, ਮਮਤਾ,ਹਰਪ੍ਰੀਤ, ਅਨੂਕੂਲ ,ਧਰਮਪ੍ਰੀਤ ਡੀ.ਪੀ.ਈ.ਅਲਕਾ,ਨੇਵੀ, ਗੁਰਵਿੰਦਰ, ਗਗਨਦੀਪ,ਲੀਜਾ, ਮਨਿੰਦਰ,ਕੰਚਨ, ਸਵਰਨਜੀਤ, ਮਹਿਕਪ੍ਰੀਤ ਆਦਿ ਸ਼ਾਮਿਲ ਸਨ।