ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ 

Share and Enjoy !

Shares
ਹਠੂਰ (  ਕੌਸ਼ਲ ਮੱਲ੍ਹਾ ): ਪੇਂਡੂ ਮਜ਼ਦੂਰ ਯੂਨੀਅਨ ਦੀ ਪਿੰਡ ਇਕਾਈ ਪਿੰਡ ਡਾਂਗੀਆਂ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਪਿੰਡ ਦੇ ਮਜ਼ਦੂਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ
ਮੀਟਿੰਗ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਅਤੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ ਨੇ ਕਿਹਾ ਕਿ, ਪਿੰਡਾਂ ਦੇ ਮਜ਼ਦੂਰਾਂ ਲਈ ਦਰਪੇਸ਼ ਵੱਡੀਆਂ ਸਮੱਸਿਆਵਾਂ ਪੱਕਾ ਰੁਜ਼ਗਾਰ, ਕਰਜ਼ੇ, ਰਿਹਾਇਸ਼ੀ ਪਲਾਟ, ਬੱਚਿਆਂ ਲਈ ਵਿਦਿਆ,ਸਿਹਤ ਸਹੂਲਤਾਂ, ਵਿਤਕਰੇਬਾਜ਼ੀ ਆਰਥਿਕ ਅਤੇ ਸਮਾਜਿਕ ਤੌਰ ਤੇ ਨਾਬਰਾਬਰੀ ਆਦਿ ਮਸਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪੇਂਡੂ ਮਜ਼ਦੂਰ ਉਹ ਵਰਗ ਜੋ ਵੱਡੀ ਗਿਣਤੀ ਵਿੱਚ ਹੋਣ ਦੇ ਬਾਵਜੂਦ ਵੀ ਗਿਣਤੀ ਵਿੱਚ ਨਹੀਂ ਆਉਂਦਾ। ਸਰਕਾਰਾਂ ਵੱਲੋਂ ਪੇਂਡੂ ਮਜ਼ਦੂਰਾਂ ਦੀਆਂ ਮੰਗਾਂ ਮਸਲਿਆਂ ਨੂੰ ਅਕਸਰ ਹੀ ਅਣਗੋਲਿਆਂ ਕਰ ਦਿੱਤਾ ਜਾਂਦਾ ਹੈ ਕਿਉਂਕਿ ਇਹ ਵਰਗ, ਜਾਤਪਾਤੀ ਅਤੇ ਆਰਥਿਕ ਤੌਰ ਤੇ ਸਮਾਜ ਦਾ ਸਭ ਤੋਂ ਵੱਧ ਲਤਾੜਿਆ ਅਤੇ ਪੱਛੜਿਆ ਹੋਇਆ ਵਰਗ ਹੈ। ਉਨ੍ਹਾਂ ਕਿਹਾ ਕਿ ਇਸ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰ ਨੂੰ ਇਨ੍ਹਾਂ ਦੇ ਬੁਨਿਆਦੀ ਮੰਗਾਂ ਮਸਲੇ ਹੱਲ ਕਰਨੇ ਚਾਹੀਦੇ ਹਨ ਪਰ ਸਰਕਾਰ ਇਸ ਪਾਸੇ ਧਿਆਨ ਦੇਣ ਦੀ ਬਜਾਏ ਅਮੀਰਾਂ ਨੂੰ ਹੋਰ ਅਮੀਰ ਕਰਨ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਨੀਤੀਆਂ ਲਿਆ ਰਹੀ ਹੈ। ਮੀਟਿੰਗ ਦੌਰਾਨ ਮੰਗ ਕੀਤੀ ਗਈ ਹੈ ਕਿ ਰਾਖਵੀਆਂ ਜ਼ਮੀਨਾਂ ਦਾ ਪ੍ਰਬੰਧ ਪੱਕੇ ਤੌਰ ਵਾਜਿਬ ਠੇਕੇ ਤੇ ਦਲਿਤ ਭਾਈਚਾਰੇ ਦੇ ਬੇਜ਼ਮੀਨੇ ਲੋਕਾਂ ਨੂੰ ਦਿੱਤਾ ਜਾਵੇ। ਪਤੀ ਪਤਨੀ ਨੂੰ ਇਕਾਈ ਮੰਨ ਕੇ ਲੋੜਵੰਦ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਦੇ ਕੇ ਮਕਾਨ ਪਾਉਣ ਲਈ ਗ੍ਰਾਂਟਾਂ ਦਿੱਤੀਆਂ ਜਾਣ। ਰੱਤ ਚੂਸਮਾਂ ਵਿਆਜ਼ ਲਾਉਣ ਵਾਲੀਆਂ ਫਾਇਨੈਂਸ ਕੰਪਨੀਆਂ ਰਾਹੀਂ ਕਰਜ਼ੇ ਦੇਣ ਦੀ ਬਜਾਏ ਮਜ਼ਦੂਰਾਂ ਨੂੰ ਕਰਜ਼ੇ ਸਿੱਧੇ ਬੈਂਕਾਂ ਰਾਹੀਂ ਘੱਟ ਵਿਆਜ ਤੇ ਦਿਵਾਏ ਜਾਣ। ਲੈਂਡ ਸੀਲਿੰਗ ਐਕਟ ਤੋਂ ਵਾਧੂ ਅਤੇ ਸਰਕਾਰੀ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਕਿਸਾਨਾਂ ਵਿੱਚ ਵੰਡੀਆਂ ਜਾਣ। ਲਾਲ ਲਕੀਰ ਵਿੱਚ ਰਹਿੰਦੇ ਮਜ਼ਦੂਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ। ਮਜ਼ਦੂਰਾਂ ਦੇ ਸੁਮੱਚੇ ਕਰਜ਼ੇ ਰੱਦ ਕੀਤੇ ਜਾਣ ਮਜ਼ਦੂਰਾਂ ਲਈ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਜਗਸੀਰ ਸਿੰਘ, ਨਿਰੰਜਣ ਸਿੰਘ, ਕੁਲਦੀਪ ਸਿੰਘ, ਪ੍ਰਕਾਸ਼ ਸਿੰਘ, ਕਰਮਜੀਤ ਸਿੰਘ , ਬਲਬੀਰ ਸਿੰਘ, ਬਲਵਿੰਦਰ ਸਿੰਘ,ਗੂਰਸੇਵਕ ਸਿੰਘ,ਜਗਜੀਵਨ ਸਿੰਘ ਆਦਿ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published. Required fields are marked *