ਲੁਧਿਆਣਾ (ਰਾਜਿੰਦਰ ਬੱਧਣ) : ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮ੍ਰਪਿਤ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ, ਗਲੀ ਨੰ: 1 ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਕੇ ਨਜਦੀਕ ਦੇ ਇਲਾਕਿਆਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ । ਨਗਰ ਕੀਰਤਨ ਵਿੱਚ ਸਕੂਲੀ ਬੱਚਿਆਂ, ਬੈਂਡ ਬਾਜੀਆਂ, ਗੱਤਕਾ ਪਾਰਟੀਆਂ , ਸ਼ਬਦੀ ਜੱਥਿਆਂ ਤੋਂ ਇਲਾਵਾ ਧਾਰਮਿਕ, ਸਮਾਜਿਕ, ਸਮਾਜਸੇਵੀ ਜੱਥੇਬੰਦੀਆਂ ਦੇ ਆਗੂਆਂ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਵੀ ਸਿਰਕਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿੱਚ ਸਜਾਵਟੀ ਗੇਟ, ਚਾਹ, ਪਕੌੜਿਆਂ, ਬਿਸਕੁਟ, ਫੱਲ ਆਦਿ ਦੇ ਲੰਗਰ ਲਗਾਉਣ ਵਾਲਿਆਂ ਨੂੰ ਨਗਰ ਕੀਰਤਨ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਭੇਟ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ, ਚੇਅਰਮੈਨ ਹਰਜਿੰਦਰ ਸਿੰਘ ਸੰਧੂ, ਕੌਂਸਲਰ ਸੋਹਣ ਸਿੰਘ ਗੋਗਾ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਾਬਕਾ ਕੌਂਸਲਰ ਪਰਮਿੰਦਰ ਸਿੰਘ ਸੋਮਾ ਨਰਿੰਦਰ ਸਿੰਘ ਉੱਭੀ, ਹਰਪਾਲ ਸਿੰਘ, ਸੁਖਵਿੰਦਰ ਸਿੰਘ ਦਹੇਲਾ, ਜੋਗਾ ਸਿੰਘ, ਜਸਪਾਲ ਸਿੰਘ ਸੰਗੀਤ ਸਿਨੇਮਾ ਵਾਲੇ, ਦਰਸਨ ਸਿੰਘ ਚਾਨੀ, ਗੁਰਵਿੰਦਰ ਸਿੰਘ ਗਿੰਦਾ, ਹਰੀ ਸਿੰਘ, ਪਰਮਿੰਦਰ ਸਿੰਘ ਘਟੌੜੇ, ਹਰਜੀਤ ਸਿੰਘ ਖਟੜਾ, ਕੁਲਵਿੰਦਰ ਸਿੰਘ ਭੰਵਰਾ, ਆਕਾਸ਼ ਵਰਮਾ, ਗੁਰਦੀਪ ਸਿੰਘ ਬਿਰਦੀ, ਬਲਵੀਰ ਸਿੰਘ ਸੌਂਦ, ਅਵਤਾਰ ਸਿੰਘ ਘੜਿਆਲ, ਜਸਪਾਲ ਸਿੰਘ ਔਲਖ, ਬੀਬੀ ਮਨਜੀਤ ਕੌਰ, ਹਰਭਜਨ ਕੌਰ, ਸੁਰਜੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਦੇ ਰਸਤੇ ਵਿਚ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ।