ਫਿਲੌਰ (ਰਵੀ ਕੁਮਾਰ): ਭਾਰਤੀ ਕਿਸਾਨ ਯੂਨੀਅਨ ਦੁਆਬਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਹਰਜੀਤ ਸਿੰਘ ਢੇਸੀ ਦੀ ਅਗਵਾਈ ਵਿੱਚ ਫਿਲੌਰ ਰੇਲਵੇਂ ਸਟੇਸ਼ਨ ਵਿਖੇ 12 ਵਜੇਂ 3 ਵਜੇ ਤੱਕ ਰੇਲਾਂ ਰੋਕੀਆਂ ਗਈਆਂ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਕੇਂਦਰ ਅਤੇ ਪੰਜਾਬ ਸਰਕਾਰ ਨਹੀਂ ਮੰਨਦੀ ਸਾਡਾ ਸੰਘਰਸ਼ ਜਾਰੀ ਰਹੇਗਾ, ਉਨ੍ਹਾਂ ਨੇ ਕਿਹਾ ਕਿ ਸਾਡੀਆਂ ਪ੍ਰਮੁੱਖ ਮੰਗਾਂ ਐਮ.ਐਸ.ਪੀ ਦੀ ਗਾਰੰਟੀ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ, ਕਿਸਾਨਾਂ ਤੇ ਕੀਤੇ ਝੂਠੇ ਪਰਚੇ ਰੱਦ ਕਰਨਾ, ਅਤੇ ਹੋਰ ਕਿਸਾਨੀ ਮੰਗਾਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ‘ਤੇ ਬਲਵਿੰਦਰ ਸਿੰਘ, ਕੇਵਲ ਸਿੰਘ ਨਰਿੰਦਰ ਸਿੰਘ, ਓਂਕਾਰ ਸਿੰਘ, ਤਰਸੇਮ ਸਿੰਘ ਢਿੱਲੋ, ਪਰਮਜੀਤ ਸਿੰਘ ਰਾਏ, ਅਵਤਾਰ ਸਿੰਘ, ਗੁਰਚਰਨ ਸਿੰਘ ਮੀਤ ਪ੍ਰਧਾਨ, ਕਸ਼ਮੀਰ ਸਿੰਘ ਰਸ਼ਪਾਲ ਸਿੰਘ ਸ਼ਾਦੀਪੁਰ ਅਤੇ ਹੋਰ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।