ਹੁਸ਼ਿਆਰਪੁਰ ( ਤਰਸੇਮ ਦੀਵਾਨਾ ) :ਵਿਦਿਆ ਮਨੁੱਖ ਦਾ ਤੀਜਾ ਨੇਤਰ ਹੈ ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਦੁਨੀਆ ਤੇ ਇੱਕ ਚੰਗਾ ਰੁਤਬਾ ਹਾਸਿਲ ਕਰ ਸਕਦੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ “ਹਿੱਜ ਐਕਸੀਲੇੰਟ ਕੋਚਿੰਗ ਸੈਂਟਰ” ਅਤੇ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਦੇ ਐਮ ਡੀ ਡਾ ਆਸ਼ੀਸ਼ ਸਰੀਨ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕਿ ਪੜ੍ਹਾਈ ਹੀ ਇੱਕ ਐਸਾ ਨਿਸ਼ਾਨਾ ਹੈ ਜਿਸ ਰਾਹੀਂ ਵਿਦਿਆਰਥੀ ਪੜ੍ਹ ਲਿਖ ਕੇ ਅਮੀਰੀ ਗਰੀਬੀ ਅਤੇ ਊਚ ਨੀਚ ਦੇ ਮਤਭੇਦ ਨੂੰ ਦੂਰ ਕਰਕੇ ਵਧੀਆ ਅਫਸਰ ਬਣ ਸਕਦੇ ਹਨ। ਉਹਨਾਂ ਕਿਹਾ ਕਿ ਜੇਕਰ ਵਿਦਿਆਰਥੀ ਨੂੰ ਪੜ੍ਹਾਈ ਦੀ ਸਹੀ ਦਿਸ਼ਾ ਮਿਲ ਜਾਵੇ ਤਾਂ ਉਹ ਔਖੀ ਤੋਂ ਔਖੀ ਮੰਜ਼ਿਲ ਨੂੰ ਹਾਸਿਲ ਕਰ ਸਕਦਾ ਹੈ । ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਜਰੂਰ ਕਰਵਾਉਣ ਤਾਂ ਜੋ ਆਉਣ ਵਾਲੀਆਂ ਪੀੜੀਆਂ ਦੇ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ ਨਾਲ ਹੀ ਉਨਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਕੋਲੋਂ ਆਪਣੇ ਬੱਚਿਆਂ ਵੱਲੋਂ ਕੀਤੀ ਜਾ ਰਹੀ ਪੜ੍ਹਾਈ ਦੀ ਸਮੀਖਿਆ ਜਰੂਰ ਕਰਨ ਤਾਂ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਬਾਰੇ ਪੂਰਨ ਤੌਰ ਤੇ ਪਤਾ ਲੱਗ ਸਕੇ ਉਹਨਾਂ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਪ੍ਰੇਰਿਤ ਕਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਮਿਹਨਤ ਕਰਨੀ ਅਤੀ ਜਰੂਰੀ ਹੈ ਉਹਨਾਂ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਅਸਲ ਕੁੰਜੀ ਹੈ। ਉਹਨਾਂ ਕਿਹਾ ਕਿ ਪੜ੍ਹਾਈ ਤੋਂ ਬਿਨਾਂ ਵਿਅਕਤੀ ਇੱਕ ਪਸ਼ੂ ਦੇ ਸਮਾਨ ਹੁੰਦਾ ਹੈ।