ਕਾਦੀਆਂ : ਵੱਖ-ਵੱਖ ਥਾਵਾਂ ਤੇ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਸੇਵਾ ਕਰਨ ਵਾਲੇ ਪਿੰਡ ਕਾਹਲਵਾਂ ਦੇ ਨੌਜਵਾਨਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਵੱਲੋਂ ਗੁਰੂ ਬਖਸ਼ਿਸ਼ ਸਰੋਪਾ ਪਾ ਕੇ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਕਾਹਲਵਾ ਨੇ ਦੱਸਿਆ ਕਿ ਇਹ ਨੌਜਵਾਨ ਸਰਬੱਤ ਦਾ ਭਲਾ ਕਮੇਟੀ ਵੱਲੋਂ ਸੇਵਾ ਨਿਭਾਉਂਦੇ ਹਨ ਅਤੇ ਵੱਖ-ਵੱਖ ਥਾਵਾਂ ਤੇ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਸੇਵਾ ਕਰਦੇ ਹਨ। ਅਤੇ ਇਹਨਾਂ ਦੇ ਨੇਕ ਉਪਰਾਲਿਆਂ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਵੱਲੋਂ ਇਹਨਾਂ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਨੌਜਵਾਨਾਂ ਦੀ ਸ਼ਲਾਂਘਾ ਕਰਦੇ ਹੋਏ ਕਿਹਾ ਕਿ ਇਹਨਾਂ ਵੱਲ ਦੇਖ ਕੇ ਹੋਰਨਾ ਨੌਜਵਾਨਾਂ ਦੇ ਵਿੱਚ ਵੀ ਅਜਿਹੀ ਰੀਤ ਪੈਦਾ ਹੋਵੇਗੀ ਅਤੇ ਨੌਜਵਾਨਾਂ ਦੇ ਹੌਸਲੇ ਹੋਰ ਬੁਲੰਦ ਹੋਣਗੇ ਅਤੇ ਇਹ ਨੌਜਵਾਨ ਵੱਧ ਚੜ? ਕੇ ਸੇਵਾ ਦੇ ਵਿੱਚ ਹਿੱਸਾ ਲੈ ਕੇ ਇਹਨਾਂ ਨੌਜਵਾਨਾਂ ਵਾਂਗ ਵੱਖ-ਵੱਖ ਥਾਵਾਂ ਤੇ ਅਜਿਹੀਆਂ ਸੇਵਾਵਾਂ ਵਿੱਚ ਹਿੱਸਾ ਬਣ ਕੇ ਲੋਕਾਂ ਦੀ ਸੇਵਾ ਕਰਨਗੇ । ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਮਾਜਿਕ ਬੁਰਾਈਆਂ ਨੂੰ ਛੱਡ ਕੇ ਨੌਜਵਾਨ ਵੱਧ ਤੋਂ ਵੱਧ ਸਮਾਜ ਭਲਾਈ ਦੇ ਅਤੇ ਗੁਰੂ ਦੇ ਲੜ ਲੱਗ ਕੇ ਸੰਗਤਾਂ ਦੀ ਸੇਵਾ ਵਿੱਚ ਆਪਣਾ ਜੀਵਨ ਬਤੀਤ ਕਰਨ। ਇਸ ਮੌਕੇ ਸਰਬੱਤ ਦਾ ਭਲਾ ਕਮੇਟੀ ਅਤੇ ਸਮੁੱਚੇ ਨੌਜਵਾਨਾਂ ਦੇ ਵੱਲੋਂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਕਾਹਲਵਾਂ ,ਪ੍ਰਤਾਪ ਸਿੰਘ ਨੰਬਰਦਾਰ, ਗੁਰਦਿਆਲ ਸਿੰਘ ਨੰਬਰਦਾਰ, ਕਾਬਲ ਸਿੰਘ, ਦਵਿੰਦਰ ਸਿੰਘ, ਨਿਸ਼ਾਨ ਸਿੰਘ, ਸੁੱਖਾ ਸਿੰਘ, ਜੋਬਨ ਸਿੰਘ, ਸਹਿਜਪਾਲ ਸਿੰਘ, ਅਤੇ ਸਮੂਹ ਨੌਜਵਾਨ ਹਾਜ਼ਰ ਸਨ।