ਹੁਸ਼ਿਆਰਪੁਰ ( ਤਰਸੇਮ ਦੀਵਾਨਾ ): ਦਿਨ ਪ੍ਰਤੀ ਦਿਨ ਵਧ ਰਹੇ ਨਸ਼ਿਆ ਦੇ ਰੁਝਾਨ ਨੇ ਸਮਾਜ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਸਾਡੇ ਦੇਸ਼ ਦਾ ਭਵਿੱਖ ਨੌਜਵਾਨ ਪੀੜੀ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਜਵਾਨੀ ਨੂੰ ਖਤਮ ਕਰ ਰਹੀ ਹੈ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸਾਨੂੰ ਅੱਗੇ ਹੋ ਕੇ ਪਿੰਡਾਂ ਤੇ ਸਹਿਰਾ ਵਿੱਚ ਸੈਮੀਨਾਰ ਕਰਵਾਉਣੇ ਚਾਹੀਦੇ ਹਨ ਉਹਨਾਂ ਕਿਹਾ ਕਿ ਸਾਨੂੰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਚੋਂ ਬਾਹਰ ਕੱਢਣ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ ਉਹਨਾਂ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਲਈ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੀ ਟੀਮ ਅਤੇ ਦਲ ਖਾਲਸਾ ਹਰ ਪੱਖੋਂ ਉਸ ਵਿਅਕਤੀ ਦੀ ਮਦਦ ਕਰਨ ਲਈ ਤਿਆਰ ਹੈ ਉਹਨਾਂ ਕਿਹਾ ਕਿ ਚਿੱਟੇ ਦਿਨ ਚਿੱਟੇ ਦੇ ਨਸ਼ੇ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਤੇ ਨਸ਼ਾ ਸਮਗਲਿੰਗ ਦੀ ਕਾਰਵਾਈ ਇਥੋਂ ਤੱਕ ਵੱਧ ਚੁੱਕੀ ਹੈ ਕਿ ਘਰਾਂ ਤੱਕ ਚਿੱਟੇ ਦੇ ਨਸ਼ੇ ਦੀ ਸਪਲਾਈ ਪਹੁੰਚ ਰਹੀ ਹੈ ਉਹਨਾਂ ਕਿਹਾ ਕਿ ਹੁਣ ਤਾਂ ਨਸ਼ੇ ਦੇ ਮੱਕੜ ਜਾਲ ਵਿੱਚ ਲੜਕਿਆਂ ਦੇ ਨਾਲ ਲੜਕੀਆਂ ਵੀ ਫਸਦੀਆਂ ਨਜ਼ਰ ਆ ਰਹੀਆਂ ਹਨ ਉਹਨਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਚਿੱਟੇ ਦੇ ਨਸ਼ੇ ਕਾਰਨ ਚਿੱਟੇ ਦਿਨ ਕਈ ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇੱਥੋਂ ਤੱਕ ਕਿ ਨਸ਼ੇ ਦੀ ਓਵਰਡੋਜ ਨਾਲ ਕਈ ਵਾਰ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੇ ਲੜਕੀਆਂ ਬੇਹੋਸ਼ ਹੋ ਕੇ ਸਥਾਨਕ ਸੜਕਾਂ ਤੇ ਡਿੱਗੇ ਹੋਏ ਦੇਖੇ ਜਾਂਦੇ ਹਨ। ਉਹਨਾਂ ਕਿਹਾ ਕਿ ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰਾਂ ਕਦੋਂ ਚਿੱਟੇ ਦੇ ਨਸ਼ੇ ਤੇ ਲਗਾਮ ਲਗਾਉਂਦੀਆਂ ਹਨ ਤਾਂ ਜੋ ਨਸ਼ਿਆਂ ਵਿੱਚ ਬਰਬਾਦ ਹੋ ਰਹੀ ਪੰਜਾਬ ਦੀ ਜਵਾਨੀ ਅਤੇ ਬਚਪਨ ਨੂੰ ਬਚਾਇਆ ਜਾ ਸਕੇ