ਸੱਤ ਰੋਜ਼ਾ ਸਪੈਸ਼ਲ ਐਨ.ਐਸ.ਐਸ ਕੈਂਪ ਦੀ ਸ਼ੁਰੂਆਤ 

Share and Enjoy !

Shares
ਲੌਂਗੋਵਾਲ (ਜਗਸੀਰ ਸਿੰਘ): ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਵੱਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਸਹਾਇਕ ਡਾਇਰੈਕਟਰ ਸ੍ਰੀ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਹਿਲਾਂ ਸਕੂਲ ਵਿਖੇ ਸਪੈਸ਼ਲ ਸੱਤ ਰੋਜ਼ਾ ਐਨ ਐਸ ਐਸ ਕੈਂਪ “ਨਸ਼ਾ ਮੁਕਤ ਜਵਾਨੀ- ਤੰਦਰੁਸਤ ਜਵਾਨੀ” ਦੇ ਬੈਨਰ ਹੇਠ ਸ਼ੁਰੂ ਕੀਤਾ ਗਿਆ। ਇਸ ਕੈਂਪ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਕਮੇਟੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਦੇ ਚੇਅਰਮੈਨ ਸ. ਨਾਜਰ ਸਿੰਘ ਝੱਲੀ ਨੇ ਕੀਤੀ । ਇਸ ਮੌਕੇ ਪ੍ਰੋਗਰਾਮ ਅਫਸਰ ਤੇ ਕੈਂਪ ਕਮਾਂਡੈਂਟ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਵਲੰਟੀਅਰਾਂ ਅਤੇ ਮੁੱਖ ਮਹਿਮਾਨ ਨੂੰ ਸੱਤ ਰੋਜ਼ਾ ਕੈਂਪ ਦੀ ਅਹਿਮੀਅਤ ਅਤੇ ਇਸ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਇਹ ਕੈਂਪ ਵਿਦਿਆਰਥੀਆਂ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਨੈਤਿਕ ਕਦਰਾਂ ਕੀਮਤਾਂ ਦੇ ਗੁਣ ਗ੍ਰਹਿਣ ਕਰਨ ਲਈ ਆਯੋਜਿਤ ਕੀਤਾ ਜਾ ਰਿਹਾ ਹੈ।ਕੈਂਪ ਦੇ ਸ਼ੁਰੂਆਤੀ ਮੌਕੇ ਸਹਾਇਕ ਪ੍ਰੋਗਰਾਮ ਅਫਸਰ ਹਰਵਿੰਦਰ ਸਿੰਘ ਨੇ ਬਹੁਤ ਹੀ ਸੁਰੀਲੀ ਆਵਾਜ਼ ਵਿੱਚ ਧਾਰਮਿਕ ਗੀਤ ਗਾ ਕੇ ਇਸਦੀ ਰਸਮੀ ਸ਼ੁਰੂਆਤ ਕੀਤੀ। ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਨਵਰਾਜ ਕੌਰ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹਨਾਂ ਵਲੰਟੀਅਰਾਂ ਨੂੰ ਸੰਸਥਾ ਅਤੇ ਮਾਪਿਆਂ ਦਾ ਮਾਣ ਵਧਾਉਣ ਲਈ ਚੰਗੇ ਗੁਣ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਦੇ ਦੂਸਰੇ ਦਿਨ ਵਿਸ਼ੇਸ਼ ਤੌਰ ਤੇ ਪਹੁੰਚੇ ਸਰਕਾਰੀ ਪੋਲੀਟੈਕਨਿਕ ਕਾਲਜ ਬਰਬਰ ਦੇ ਰਿਟਾਇਰ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਕੇ ਉੱਚੀਆਂ ਮੰਜ਼ਿਲਾਂ ਤੇ ਪਹੁੰਚਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਾਨੂੰ ਆਪਣੀ ਸ਼ਖਸ਼ੀਅਤ ਦੀ ਉਸਾਰੀ ਲਈ ਅਜਿਹੇ ਕੈਂਪਾਂ ਦਾ ਹਿੱਸਾ ਬਣਨ ਵਿੱਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਹਨਾਂ ਨਰੋਏ ਸਮਾਜ ਦੀ ਸਿਰਜਣਾ ਲਈ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਿੱਖਿਆ ਦਿੱਤੀ। ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਧੰਨਵਾਦ ਕਰਦੇ ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਾਡੇ ਵਲੰਟੀਅਰ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਰੋਲ ਅਦਾ ਕਰਨਗੇ ਇਸ ਮੌਕੇ ਮੈਡਮ ਚਰਨਦੀਪ ਸੋਨੀਆ, ਲੈਕਚਰਰ ਗੁਰਦੀਪ ਸਿੰਘ, ਲਖਬੀਰ ਸਿੰਘ, ਰਾਕੇਸ਼ ਕੁਮਾਰ ਸਰੀਰਕ ਸਿੱਖਿਆ, ਮੈਡਮ ਗੁਰਮੀਤ ਕੌਰ, ਲਖਵੀਰ ਸਿੰਘ, ਰਣਜੀਤ ਸਿੰਘ ਭਰਤ ਸ਼ਰਮਾ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published. Required fields are marked *